ਜਨਾਬ ਹੱਕ ਨੇ ਡਾ. ਵੇਰਕਾ ਦੀ ਮੌਜ਼ੂਦਗੀ ’ਚ ਬੈਕਫਿੰਕ ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲਿਆ

0

ਚੰਡੀਗੜ, 7 ਜਨਵਰੀ 2022 : ਜਨਾਬ ਹਾਫਿਜ ਅਨਵਰ ਓਲ ਹੱਕ ਨੇ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿੱਚ ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪਰੋਸ਼ਨ (ਬੈਕਫਿੰਕੋ) ਦੇ ਚੇਅਰਮੈਨ ਵਜੋਂ ਆਹੁਦਾ ਸੰਭਾਲ ਲਿਆ ਹੈ।

ਅੱਜ ਏਥੇ ਆਹੁਦਾ ਸੰਭਾਲਣ ਤੋਂ ਬਾਅਦ ਜਨਾਬ ਹੱਕ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਕੋਈ ਕਸਰ ਨਹੀਂ ਛੱਡਣਗੇ। ਇਹ ਨਵੀਂ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਵੇਰਕਾ ਦਾ ਧੰਨਵਾਦ ਕਰਦੇ ਹੋਏ ਉਨਾਂ ਕਿਹਾ ਕਿ ਉਹ ਬੈਕਫਿੰਕੋ ਦੇ ਲੰਬਿਤ ਪਏ ਮਾਮਲਿਆਂ ਨੂੰ ਹੱਲ ਕਰਵਾਉਣ ਦਾ ਹਰ ਯਤਨ ਕਰਨਗੇ।

ਇਸ ਤੋਂ ਪਹਿਲਾਂ ਡਾ. ਵੇਰਕਾ ਨੇ ਉਮੀਦ ਪ੍ਰਗਟ ਕੀਤੀ ਕਿ ਜਨਾਬ ਹੱਕ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਨਾਲ ਨਿਭਾਉਣਗੇ। ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਮਲਵਿੰਦਰ ਸਿੰਘ ਜੱਗੀ ਨੇ ਨਵੇਂ ਚੇਅਰਮੈਨ ਦਾ ਸਵਾਗਤ ਕੀਤਾ। ਗੌਰਤਲਬ ਹੈ ਕਿ ਬੈਕਫਿੰਕੋ ਦੀ ਸਥਾਪਨਾ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ ਅਤੇ ਕਮਜ਼ੋਰ ਵਰਗਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ 1976 ਵਿੱਚ ਕੀਤੀ ਗਈ ਸੀ। ਇਸ ਕਾਰਪੋਰੇਸ਼ਨ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਲਈ ਘੱਟ ਵਿਆਜ ’ਤੇ ਕਰਜ਼ੇ ਦਿੱਤੇ ਜਾਂਦੇ ਹਨ।

ਇਸ ਮੌਕੇ ਸਾਬਕਾ ਮੰਤਰੀ ਸ੍ਰੀ ਮਹਿੰੰਦਰ ਸਿੰਘ ਕੇ.ਪੀ., ਸਾਬਕਾ ਡੀ.ਜੀ.ਪੀ. ਸ੍ਰੀ ਰਜਿੰਦਰ ਸਿੰਘ, ਬੈਕਫਿੰਕੋ ਦੇ ਵਾਈਸ ਚੇਅਰਮੈਨ ਜਨਾਬ ਗੁਲਾਬ ਮੁਹੰਮਦ ਤੋਂ ਇਲਵਾ ਬੋਰਡ ਆਫ ਡਾਇਰੈਕਟਰ ਦੀ ਮੈਂਬਰ ਸ੍ਰੀਮਤੀ ਸਵਰਨਜੀਤ ਕੌਰ, ਬੈਕਫਿੰਕੋ ਦੇ ਸਹਾਇਕ ਜਨਰਲ ਮੈਨੇਜਰ ਸ੍ਰੀ ਅਮਰਜੀਤ ਸਿੰਘ ਅਤੇ ਐਮ.ਸੀ. ਖਰੜ ਸ੍ਰੀ ਮਨਪ੍ਰੀਤ ਸਿੰਘ ਮੰਨਾ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed