ਪੰਜਾਬ ਸਮੇਤ 5 ਹੋਰਨਾਂ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ
ਚੰਡੀਗੜ੍ਹ, 08 ਜਨਵਰੀ 2022 : ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਚੋਣ ਕਮਿਸ਼ਨ ਕਾਫ਼ੀ ਸਰਗਰਮ ਹੈ, ਜਿਸ ਦੇ ਤਹਿਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦੌਰਾਨ ਕਰੇਗਾ।
ਦੱਸ ਦਈਏ ਕਿ ਸਾਲ 2022 ‘ਚ ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ‘ਚ ਚੋਣਾਂ ਹੋਣੀਆਂ ਹਨ। ਹਾਲਾਂਕਿ, ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਅੰਕੜਿਆਂ ਦੇ ਮੱਦੇਨਜ਼ਰ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਅੱਜ ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਤਰੀਕਾ ਦਾ ਐਲਾਨ ਕੀਤਾ ਜਾ ਰਿਹਾ ਹੈ।