ਪ੍ਰਕਾਸ਼ ਪੁਰਬ ਮੌਕੇ PM ਮੋਦੀ ਦਾ ਵੱਡਾ ਐਲਾਨ : “ਵੀਰ ਬਾਲ ਦਿਵਸ” ਵਜੋਂ ਮਨਾਇਆ ਜਾਵੇਗਾ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ, 09 ਜਨਵਰੀ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਹੁਣ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਦੱਸ ਦਈਏ ਕਿ ਮੋਦੀ ਜੀ ਵਲੋਂ ਇਹ ਜਾਣਕਾਰੀ ਟਵੀਟ ਕਰਕੇ ਸਾਂਝਾ ਕੀਤੀ ਗਈ।
ਉਹਨਾਂ ਟਵੀਟ ਕਰਕੇ ਕਿਹਾ ” ਅੱਜ,ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਨੂੰ ਇਹ ਸਾਂਝਾ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਸਾਲ ਦੀ ਸ਼ੁਰੂਆਤ, ਦਸੰਬਰ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ । ਇਹ ਸਾਹਿਬਜ਼ਾਦਿਆਂ ਦੀ ਦਲੇਰੀ ਤੇ ਇਨਸਾਫ਼ ਦੀ ਭਾਲ ਲਈ ਦੁਕਵੀਂ ਸ਼ਰਧਾਂਜਲੀ ਹੈ ।