ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਏ ਕੋਰੋਨਾ ਪਾਜ਼ੇਟਿਵ
ਚੰਡੀਗੜ੍ਹ, 11 ਜਨਵਰੀ 2022 : ਪੰਜਾਬ ਦੇ ਟਰਾਂਸਪੋਰਟ ਮੰਤਰੀ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੇ ਇੱਕ ਹਫ਼ਤੇ ਲਈ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ।
ਡਾਕਟਰ ਸਤੀਸ਼ ਗੋਇਲ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ, ਮੁਕਤਸਰ ਨੇ ਦੱਸਿਆ, “ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਕੋਵਿਡ ਟੈਸਟ ਪਾਜ਼ੀਟਿਵ ਆਇਆ ਹੈ। ਉਹਨਾਂ ਵਲੋਂ ਐਤਵਾਰ ਨੂੰ ਆਰਟੀਪੀਸੀਆਰ ਟੈਸਟ ਲਈ ਬੇਨਤੀ ਕੀਤੀ ਸੀ ਅਤੇ ਸੋਮਵਾਰ ਨੂੰ ਕੋਵਿਡ ਟੈਸਟ ਸਕਾਰਾਤਮਕ ਪਾਇਆ ਗਿਆ ਸੀ। ਸਾਡੀ ਟੀਮ ਮੰਗਲਵਾਰ ਨੂੰ ਉਹਨਾਂ ਦੇ ਸੰਪਰਕਾਂ ਦੇ ਨਮੂਨੇ ਲਵੇਗੀ।