ਮੁਫ਼ਤ ਉਰਦੂ ਆਮੋਜ਼ ਕੋਰਸ ਸ਼ੁਰੂ
ਹੁਸ਼ਿਆਰਪੁਰ,12 ਜਨਵਰੀ 2022 : ਭਾਸ਼ਾ ਵਿਭਾਗ ਪੰਜਾਬ ਵਲੋਂ ਉਰਦੂ ਆਮੋਜ਼ ਦੀਆਂ ਮੁਫ਼ਤ ਕਲਾਸਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ਼ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਵਿਖੇ ਉਰਦੂ ਜੁਬਾਨ ਦੀ ਸਿਖਲਾਈ ਲਈ ਬਹੁਤ ਹੀ ਕਾਬਲ ਪੀ.ਐਚ.ਡੀ. ਉਰਦੂ ਅਧਿਆਪਕ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਨੂੰ ਦੇਖਦੇ ਹੋਏ ਉਰਦੂ ਦੀ ਆਨਲਾਈਨ ਪੜ੍ਹਾਈ ਸ਼ੁਰੂ ਕੀਤੀ ਜਾ ਰਹੀ ਹੈ। ਮਾਹੌਲ ਠੀਕ ਹੋਣ ’ਤੇ ਛੇਤੀ ਹੀ ਆਫ਼ ਲਾਈਨ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
ਜ਼ਿਲ੍ਹਾ ਖੋਜ਼ ਅਫ਼ਸਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਸੰਪੂਰਨ ਵਿਕਾਸ ਲਈ ਛੇਤੀ ਤੋਂ ਛੇਤੀ ਉਰਦੂ ਕਲਾਸਾਂ ਨਾਲ ਸਾਂਝ ਪਾਉਣ ਲਈ ਮੋਬਾਇਲ ਨੰਬਰ 90415-14903 ਅਤੇ 99147-48974 ’ਤੇ ਸੰਪਰਕ ਕਰਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।