ਵਾਲਮੀਕਿ ਸਮਾਜ ਪ੍ਰਤੀ ਕਾਂਗਰਸ ਦੀ ਉਦਾਸੀਨਤਾ ਤੋਂ ਨਾਰਾਜ਼ ਸਮਾਜ ਦੇ ਆਗੂ ‘ਆਪ’ ਵਿੱਚ ਸ਼ਾਮਲ ਹੋਏ
ਫਗਵਾੜਾ, 19 ਜਨਵਰੀ 2022 : ਵਾਲਮੀਕਿ ਭਾਈਚਾਰੇ ਪ੍ਰਤੀ ਕਾਂਗਰਸ ਦੇ ਉਦਾਸੀਨ ਰਵੱਈਏ ਤੋਂ ਨਾਰਾਜ਼ ਸੈਂਕੜੇ ਸਮਾਜ ਸੇਵੀ ਵਰਕਰਾਂ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ।
ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਹੀਰੋ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਭਾਈਚਾਰੇ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਜ਼ਾਦੀ ਤੋਂ ਬਾਅਦ ਸੂਬੇ ਦੀ ਪਹਿਲੀ ਸਰਕਾਰ ਹੈ, ਜਿਸ ਵਿੱਚ ਭਾਈਚਾਰੇ ਦਾ ਕੋਈ ਵੀ ਮੰਤਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਦੋ ਸਾਲਾਂ ਤੋਂ ਵੱਧ ਸਮੇਂ ਤੱਕ ਇੱਕ ਅਹੁਦਾ ਖਾਲੀ ਰਿਹਾ ਪਰ ਕਾਂਗਰਸ ਨੇ ਭਾਈਚਾਰੇ ਦੇ ਕਿਸੇ ਵਿਅਕਤੀ ਨੂੰ ਮੰਤਰੀ ਨਹੀਂ ਬਣਾਇਆ।
ਹੀਰੋ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮਾਨ ਨੇ ਕਿਹਾ ਕਿ ਪਾਰਟੀ ਨੂੰ ਸਮਰਥਨ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੀਰੋ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿੱਚ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਦੀ ਸਰਕਾਰ ਬਣੇਗੀ।
ਉਨ੍ਹਾਂ ਕਿਹਾ ਕਿ ‘ਆਪ’ ਦਾ ਇੱਕੋ-ਇੱਕ ਉਦੇਸ਼ ਨਵੇਂ ਪੰਜਾਬ ਦੀ ਉਸਾਰੀ ਕਰਨਾ ਹੈ ਜਿਸ ਵਿੱਚ ਹਰ ਭਾਈਚਾਰੇ ਦੇ ਹਿੱਤ ਸੁਰੱਖਿਅਤ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਨਵੇਂ ਅਤੇ ਜੀਵੰਤ ਪੰਜਾਬ ਦੀ ਉਸਾਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ‘ਆਪ’ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਦੀ ਵੀ ਅਪੀਲ ਕੀਤੀ।