ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਏ ਕੋਰੋਨਾ ਪਾਜ਼ੇਟਿਵ

ਲੁਧਿਆਣਾ, 19 ਜਨਵਰੀ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਅੱਜ ਉਹ ਲੁਧਿਆਣਾ ਦੇ ਹੀਰੋ ਹਾਰਟ ਹਸਪਤਾਲ ‘ਚ ਟੈਸਟ ਕਰਵਾਉਣ ਆਏ ਸਨ ਜਿਥੇ ਉਨ੍ਹਾਂ ਦੀ ਹਾਲਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਪਹਿਲੀ ਰਿਪੋਰਟ ‘ਚ ਪਾਇਆ ਗਿਆ ਕੋਰੋਨਾ ਪਾਜ਼ੇਟਿਵ ਤੇ ਅਜੇ ਦੂਜੀ ਰਿਪੋਰਟ ਦਾ ਨਤੀਜਾ ਆਉਣਾ ਬਾਕੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਲਕਾ ਲੰਬੀ ਵਿਖੇ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਕੋਰੋਨਾ ਦੀ ਚਪੇਟ ਚ ਆ ਗਏ । ਉਨ੍ਹਾਂ ਦੇ ਸਮਰਥਕਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਜੋ ਵੀ ਪਿਛਲੇ ਦਿਨਾਂ ‘ਚ ਉਨ੍ਹਾਂ ਦੇ ਸੰਪਰਕ ‘ਚ ਆਏ ਹਨ, ਉਹ ਤੁਰੰਤ ਆਈਸੋਲੇਟ ਹੋ ਜਾਣ।