ਪੰਜਾਬ ਵਿਧਾਨ ਸਭਾ ਚੋਣਾਂ : ‘ਆਪ’ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣਾਂ
ਚੰਡੀਗੜ੍ਹ, 20 ਜਨਵਰੀ 2022 : ਪੰਜਾਬ ਇਕਾਈ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਧੂਰੀ ਤੋਂ ਵਿਧਾਨ ਸਭਾ ਹਲਕੇ ਦੀ ਚੋਣ ਲੜਨਗੇ। ਦਸ ਦਈਏ ਕਿ ਮਾਨ ਦੀ ਸੰਗਰੂਰ ਲੋਕ ਸਭਾ ਸੀਟ ਧੂਰੀ ਤੋਂ ਉਮੀਦਵਾਰੀ ਦਾ ਐਲਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਵਲੋਂ ਕੀਤਾ ਗਿਆ।
ਉਹਨਾਂ ਕਿਹਾ ਮਾਨ ਅਤੇ ਕੇਜਰੀਵਾਲ ਇਕ ਮਜਬੂਤ ਟੀਮ ਵਜੋਂ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ “ਮਾਨ ਪੂਰੇ ਪੰਜਾਬ ਦੇ ਆਗੂ ਹਨ ਤੇ ਸੂਬੇ ਭਰ ‘ਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਅਸੀਂ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣਾਂ ਵਿੱਚ ਜਾਣ ਵਾਲੀ ਇਕੋ-ਇਕ ਪਾਰਟੀ ਹਾਂ ।