ਥਾਣਾ ਰੋਡ, ਵਾਰਡ ਨੰਬਰ 4, ਭੀਖੀ ਕੰਟੇਨਮੈਂਟ ਜ਼ੋਨ ਘੋਸ਼ਿਤ

0

ਮਾਨਸਾ, 22 ਜਨਵਰੀ 2022 :  ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਥਾਣਾ ਰੋਡ, ਵਾਰਡ ਨੰਬਰ 4, ਭੀਖੀ ਨੂੰ ਕੰਨਟੇਨਮੈਂਟ ਜੋਨ ਘੋਸ਼ਿਤ ਕੀਤਾ ਹੈ। ਉਨਾਂ ਦੱਸਿਆ ਕਿ ਇਨਾਂ ਇਲਾਕਿਆਂ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

ਐਸ.ਡੀ.ਐਮ. ਨੇ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਡੀ.ਐਸ.ਪੀ. (ਐਸ.ਡੀ.) ਮਾਨਸਾ ਗੋਬਿੰਦਰ ਸਿੰਘ, ਐਸ.ਐਮ.ਓ. ਖਿਆਲਾ ਕਲਾਂ ਡਾ. ਹਰਦੀਪ ਸ਼ਰਮਾ, ਐਸ.ਐੱਚ.ਓ. ਭੀਖੀ ਸਬ ਇੰਸਪੈਕਟਰ ਬਲਕੌਰ ਸਿੰਘ ਅਤੇ ਨਾਇਬ ਤਹਿਸੀਲਦਾਰ ਭੀਖੀ ਸ੍ਰੀ ਅਮਿਤ ਕੁਮਾਰ ਸ਼ਾਮਲ ਹਨ।

ਉਨਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਮਾਈਕਰੋ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਅ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ।

About The Author

Leave a Reply

Your email address will not be published. Required fields are marked *

You may have missed