ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਲੜਨਗੇ ਚੋਣ

Punjab BJP President Ashwani Sharma.
ਪਠਾਨਕੋਟ, 22 ਜਨਵਰੀ 2022 : ਪੰਜਾਬ ਵਿਧਾਨ ਸਭਾ 2022 ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਪਾਰਟੀ ਵਲੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਭਾਜਪਾ ਪਰਿਵਾਰ ਦਾ ਧੰਨਵਾਦ ਕੀਤਾ ।
ਦਸ ਦਈਏ ਕਿ ਪਹਿਲੀ ਸੂਚੀ ਵਿੱਚ 14 ਸੀਟਾਂ ਅਜਿਹੀਆਂ ਹਨ ਜਿੱਥੋਂ ਭਾਜਪਾ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਇਸ ਵਾਰ ਭਾਜਪਾ ਨੇ 5 ਸੀਟਾਂ ਤੋਂ ਉਮੀਦਵਾਰ ਬਦਲੇ ਹਨ, ਜਦਕਿ 21 ਸੀਟਾਂ ‘ਤੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ।