ਉਮੀਦਵਾਰਾਂ ਦੇ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

0

ਫ਼ਤਹਿਗੜ੍ਹ ਸਾਹਿਬ, 24 ਜਨਵਰੀ 2022 :  ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਂਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪਲੀਕੇਸ਼ਨ ਜਾਰੀ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ ਬਾਰੇ ਨਾਮਜ਼ਦਗੀ ਪੱਤਰ ਵਿੱਚ ਦਰਜ ਕਰਨਾ ਲਾਜ਼ਮੀ ਹੈ।

ਉਹਨਾਂ ਕਿਹਾ ਕਿ ਡਿਜੀਟਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਹਾਂ ਜਾਂ ਨਾਂਹ ਚੈੱਕ ਬੋਕਸ ’ਤੇ ਕਲਿੱਕ ਕਰਨਾ ਹੋਵੇਗਾ ਤੇ ਉਮੀਦਵਾਰ ਵੱਲੋਂ ਨਾਮਜ਼ਦਗੀ ਸਮੇਂ ਜਮ੍ਹਾਂ ਕਰਵਾਇਆ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ।

ਉਨਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁਸਤ ਹੈ ਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕਣਗੇ। ਉਨਾਂ ਕਿਹਾ ਕਿ ਇਸ ਐਪਲੀਕੇਸ਼ਨ ਜ਼ਰੀਏ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗ ਸਕੇਗਾ ਤੇ ਇਹ ਐਪ ਉਨਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਵਿਚ ਮਦਦਗਾਰ ਹੋਵੇਗੀ।

About The Author

Leave a Reply

Your email address will not be published. Required fields are marked *