ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ‘ਤੇ, ਨਵਾਂਸ਼ਹਿਰ ‘ਚ ਕਰਨਗੇ ਚੋਣ ਰੈਲੀ

0

ਚੰਡੀਗੜ੍ਹ, 28 ਜਨਵਰੀ 2022 : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ‘ਤੇ ਆ ਰਹੇ ਹਨ । ਉਨ੍ਹਾਂ ਕਿਹਾ ਕਿ 8 ਫਰਵਰੀ ਨੂੰ ਨਵਾਂਸ਼ਹਿਰ ਚ ਵੱਡੀ ਚੋਣ ਰੈਲੀ ਦੇ ਨਾਲ ਚੋਣ ਮੁਹਿੰਮ ਨੂੰ ਭਖਾਉਣਗੇ ।

ਉਨ੍ਹਾਂ ਕਿਹਾ ਕਿ ਸਾਰਾ ਬਹੁਜਨ ਸਮਾਜ ਬਸਪਾ ਦੇ ਨਾਲ ਹੈ ਅਤੇ ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਲ ਕਰਕੇ ਅਕਾਲੀ ਦਲ ਬਸਪਾ ਪੂਰਨ ਬਹੁਮਤ ਹਾਸਲ ਕਰਕੇ ਸੂਬੇ ‘ਚ ਸਰਕਾਰ ਬਣਾਉਣਗੇ । ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਝੂਠੇ ਵਾਅਦਿਆਂ ਤੇ ਝੂਠੀਆਂ ਚਾਲਾਂ ਨਾਲ ਬਹੁਜਨ ਸਮਾਜ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਨ੍ਹਾਂ ਚੋਣਾਂ ਚ ਅਕਾਲੀ ਬਸਪਾ ਉਮੀਦਵਾਰਾਂ ਵੱਲੋਂ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਸਥਾਪਕ ਸਵਰਗੀ ਕਾਂਸ਼ੀ ਰਾਮ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਭੈਣ ਮਾਇਆਵਤੀ ਦਾ ਵੀ ਪੰਜਾਬ ਨਾਲ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ ਅਤੇ ਪੰਜਾਬ ਲਈ ਉਨ੍ਹਾਂ ਦੇ ਦਿਲ ਵਿੱਚ ਬੇਹੱਦ ਪਿਆਰ ਹੈ । ਭੈਣ ਮਾਇਆਵਤੀ ਨੇ ਪਾਰਟੀ ਵਰਕਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਵਰਕਰ ਹੁਕਮਰਾਨ ਸਰਕਾਰ ਨੂੰ ਹਰਾਉਣ ਅਤੇ ਅਕਾਲੀ ਬਸਪਾ ਗੱਠਜੋੜ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣ ਤਾਂ ਜੋ ਸਰਕਾਰ ਬਣਨ ਮਗਰੋਂ ਪੰਜਾਬ ਦੇ ਹਰ ਵਰਗ ਸਮੇਤ ਦਲਿਤ ਸਮਾਜ ਦਾ ਵੀ ਭਲਾ ਤੇ ਵਿਕਾਸ ਹੋ ਸਕੇ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰ ਬਾਰ ਦੁਆਬੇ ਦੇ ਚੱਕਰ ਲਗਾ ਰਹੇ ਹਨ ਅਤੇ ਦਲਿਤਾਂ ਦੀ ਸਰਕਾਰ ਕਹਿ ਕੇ ਦਲਿਤ ਵਰਗ ਦੀਆਂ ਵੋਟਾਂ ਮੰਗ ਰਹੇ ਹਨ ਉਨ੍ਹਾਂ ਦੀ ਘਬਰਾਹਟ ਦੀ ਸਭ ਤੋਂ ਵੱਡੀ ਨਿਸ਼ਾਨੀ ਹੈ ।

About The Author

Leave a Reply

Your email address will not be published. Required fields are marked *

You may have missed