30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖਲ : ਸੀ.ਈ.ਓ. ਡਾ. ਰਾਜੂ
ਚੰਡੀਗੜ੍ਹ, 29 ਜਨਵਰੀ 2022 : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ
ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 01 ਫਰਵਰੀ 2022 ਹੈ।
ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਮਿਤੀ 30 ਜਨਵਰੀ, 2022 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।