ਚੋਥੇ ਦਿਨ ਦਾਖ਼ਲ ਹੋਈਆਂ 317 ਨਾਮਜ਼ਦਗੀਆਂ

0

ਚੰਡੀਗੜ੍ਹ, 29 ਜਨਵਰੀ 2022 :  ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ਨੀਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਚੋਥੇ ਦਿਨ ਸੂਬੇ ਵਿੱਚ ਸਿਰਫ਼ 317 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ।

ਨਾਮਜ਼ਦਗੀ ਦੇ ਤਿੰਨ ਦਿਨਾਂ ਦੋਰਾਨ 302 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 619 ਹੋ ਗਈ ਹੈ।

ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

About The Author

Leave a Reply

Your email address will not be published. Required fields are marked *

error: Content is protected !!