ਸਿੱਧੂ ਤੇ ਚੰਨੀ ਮੁੱਖ ਮੰਤਰੀ ਦੇ ਯੋਗ ਨਹੀਂ : ਕੈਪਟਨ ਅਮਰਿੰਦਰ ਸਿੰਘ
ਪਟਿਆਲਾ, 31 ਜਨਵਰੀ 2022 : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਚੰਨੀ ਨੇ ਉਨ੍ਹਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਉਨ੍ਹਾਂ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ ਹੀ ਮੁੱਖ ਮੰਤਰੀ ਬਣਨ ਦੇ ਕਾਬਿਲ ਨਹੀਂ ਹਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਸਾਰੇ ਭ੍ਰਿਸ਼ਟ ਹਨ। ਉਨ੍ਹਾਂ ਕਿਹਾ ਕਿ ਮੈਂ ਸਿੱਧੂ ਨੂੰ ਚੋਣਾਂ ‘ਚ ਜ਼ਰੂਰ ਹਰਾਵਾਂਗਾ।ਕੈਪਟਨ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।