ਨਾਮਜ਼ਦਗੀ ਵਾਪਸੀ ਦੇ ਪਹਿਲੇ ਦਿਨ 33 ਨਾਮਜ਼ਦਗੀ ਪੱਤਰ ਵਾਪਸ ਲਏ
ਚੰਡੀਗੜ੍ਹ, 3 ਫਰਵਰੀ 2022 : ਪੰਜਾਬ ਰਾਜ ਵਿਧਾਨ ਸਭਾ ਚੋਣਾ 2022 ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ 33 ਵਿਅਕਤੀਆਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2266 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚੋਂ 1645 ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ ਜਦਕਿ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ 4 ਫਰਵਰੀ, 2022 ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਹੈ ਅਤੇ ਇਸ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ।