ਫਗਵਾੜਾ ਦੇ ਪਿੰਡ ਰਿਹਾਣਾ ਜੱਟਾ ਵਿਖੇ ਕਾਗਰਸੀ, ਅਕਾਲੀ ਤੇ ਬਸਪਾ ਨਾਲ ਜੁੜੇ 200 ਪਰਿਵਾਰ ‘ਆਪ’ ਵਿੱਚ ਸ਼ਾਮਲ ਹੋਏ

0

ਫਗਵਾੜਾ, 4 ਫਰਵਰੀ 2022 : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਅੱਜ ਪਿੰਡ ਰਿਹਾਣਾ ਜੱਟਾਂ ਵਿਖੇ ਕਾ਼ਗਰਸ, ਅਕਾਲੀ ਦਲ ਤੇ ਬਸਪਾ ਨਾਲ ਜੁੜੇ 200 ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ।

ਮਾਨ ਅਤੇ ‘ਆਪ’ ਆਗੂ ਇੰਦਰਜੀਤ ਸਿੰਘ ਖਲਿਆਣ ਦੀ ਹਾਜ਼ਰੀ ‘ਚ ਪਾਰਟੀ ‘ਚ ਸ਼ਾਮਲ ਹੋਏ ਪਿੰਡ ਵਾਸੀ ਹਰਸਰੂਪ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਮਨਜੀਤ ਸਿੰਘ, ਸਾਬਕਾ ਸਰਪੰਚ ਪਰਵੀਨ ਕੁਮਾਰੀ, ਸਤਨਾਮ ਸਿੰਘ ਪੰਚ, ਲਾਭੀ ਪੰਚ, ਭਜਨਾ ਰਾਮ ਸਾਬਕਾ ਸਰਪੰਚ, ਕੈਪਟਨ ਮੋਹਨ ਸਿੰਘ, ਗੁਰਵਿੰਦਰ। ਸਿੰਘ, ਦਲਬੀਰ ਸਿੰਘ, ਮੱਖਣ ਸਿੰਘ ਸਾਬਕਾ ਪੰਚ, ਸੁਰਿੰਦਰ ਸਿੰਘ, ਨੀਟਾ, ਕੇਵਲ ਸਿੰਘ, ਸਰਵਣ ਸਿੰਘ ਤੇ ਹੋਰਨਾਂ ਨੇ ਫਗਵਾੜਾ ਦੇ ਹਿੱਤਾਂ ਦੀ ਰਾਖੀ ਲਈ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਫਗਵਾੜਾ ਕਿਸੇ ਵੀ ਬਾਹਰੀ ਉਮੀਦਵਾਰ ਨੂੰ ਨਹੀਂ ਚੁਣੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜੋਗਿੰਦਰ ਮਾਨ ਦਾ ਪੂਰਾ ਸਾਥ ਦੇਣਗੇ।

ਉਨ੍ਹਾਂ ਕਿਹਾ ਕਿ ਜੋਗਿੰਦਰ ਸਿੰਘ ਪਿਛਲੇ 40 ਸਾਲਾਂ ਤੋਂ ਫਗਵਾੜਾ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਫਗਵਾੜਾ ਦੇ ਲੋਕਾਂ ਲਈ ਇਮਾਨਦਾਰੀ, ਦੂਰਅੰਦੇਸ਼ੀ ਅਤੇ ਸਮਰਪਿਤ ਭਾਵਨਾ ਵਾਲਾ ਆਗੂ ਵਿਧਾਨ ਸਭਾ ਲਈ ਚੁਣਿਆ ਜਾਵੇ।

ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ‘ਆਪ’ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ‘ਆਪ’ ਕੋਈ ਸਿਆਸੀ ਪਾਰਟੀ ਨਹੀਂ ਹੈ, ਸਗੋਂ ਇਹ ਇੱਕ ਅੰਦੋਲਨ ਹੈ ਜਿਸ ਦਾ ਉਦੇਸ਼ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਫਗਵਾੜਾ ਨੂੰ ਜ਼ਿਲ੍ਹਾ ਦਰਜਾ ਦੇਣ ‘ਤੇ ਵੱਡਾ ਜ਼ੋਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਲੋਕ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਉੱਜਵਲ ਭਵਿੱਖ ਲਈ ‘ਆਪ’ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦਾ ਇੱਕ ਵਿਜ਼ਨ ਹੈ ਜਿਸ ਦਾ ਉਦੇਸ਼ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਲੋਕਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਤੋਂ ਬਾਅਦ ‘ਆਪ’ ਸੂਬੇ ਵਿੱਚ ਪੂਰਨ ਬਹੁਮਤ ਹਾਸਲ ਕਰੇਗੀ।

About The Author

Leave a Reply

Your email address will not be published. Required fields are marked *

error: Content is protected !!