ਪਿੰਡ ਬੋਹਾਣੀ ਵਿਖੇ ਭਾਰੀ ਇਕੱਠ ਨੇ ਫਗਵਾੜਾ ਤੋਂ ਬਾਹਰਲੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇਣ ਦਾ ਕੀਤਾ ਪ੍ਰਣ
ਫਗਵਾੜਾ, 9 ਫਰਵਰੀ 2022 : ਪਿੰਡ ਬੋਹਾਣੀ ਵਿਖੇ ਹੋਈ ਮੀਟਿੰਗ ਦੌਰਾਨ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੇ ਸਾਰੇ ਬਾਹਰੀ ਉਮੀਦਵਾਰਾਂ ਨੂੰ ਕਰਾਰੀ ਹਾਰ ਦੇਣ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਜਿੱਤ ਯਕੀਨੀ ਬਣਾਉਣ ਦਾ ਅਹਿਦ ਲਿਆ।
ਬਲਵਿੰਦਰ ਸਿੰਘ ਬੋਹਾਣੀ, ਭੁਪਿੰਦਰ ਸਿੰਘ, ਸਾਬਕਾ ਸਰਪੰਚ ਚੰਚਲ ਸਿੰਘ ਅਤੇ ਪ੍ਰੀਤਮ ਦਾਸ, ਸੋਢੀ ਰਾਮ, ਬਲਰਾਜ ਸਿੰਘ, ਮੋਹਨ ਸਿੰਘ, ਚਰਨਜੀਤ ਸਿੰਘ ਜਸਪਾਲ ਸਿੰਘ ਤੇ ਹੋਰ ਨੇ ਕਿਹਾ, “ਮਾਨ ਵਰਗਾ ਸਥਾਨਕ ਉਮੀਦਵਾਰ ਜੋ ਸਾਡੀ ਸਮੱਸਿਆ ਨੂੰ ਜਾਣਦਾ ਹੈ, ਉਹ ਹੀ ਇਨ੍ਹਾਂ ਦਾ ਹੱਲ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਜਦੋਂਕਿ ਬਾਕੀ ਸਾਰੀਆਂ ਪਾਰਟੀਆਂ ਨੇ ਵਿਧਾਨ ਸਭਾ ਹਲਕੇ ਤੋਂ ਬਾਹਰਲੇ ਉਮੀਦਵਾਰ ਖੜ੍ਹੇ ਕੀਤੇ ਹਨ ਤਾਂ ਸਿਰਫ਼ ‘ਆਪ’ ਨੇ ਹੀ ਸਥਾਨਕ ਉਮੀਦਵਾਰ ਨੂੰ ਟਿਕਟ ਦਿੱਤੀ ਹੈ ਅਤੇ ਉਹ ਹਰ ਤਰ੍ਹਾਂ ਨਾਲ ਮਾਨ ਦੀ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਮਾਨ ਪਿਛਲੇ 40 ਸਾਲਾਂ ਤੋਂ ਫਗਵਾੜਾ ਦੀ ਸੇਵਾ ਕਰ ਰਹੇ ਹਨ ਅਤੇ ਉਹ ਹਮੇਸ਼ਾ ਹੀ ਲੋਕਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਫਗਵਾੜਾ ਅਤੇ ਇਸ ਦੇ ਲੋਕਾਂ ਲਈ ਮਾਨ ਦੀ ਨਿਮਰ, ਦੂਰਅੰਦੇਸ਼ੀ ਅਤੇ ਸਮਰਪਿਤ ਪਹੁੰਚ ਲਈ ਵੀ ਸ਼ਲਾਘਾ ਕੀਤੀ।
ਇਸ ਦੌਰਾਨ ਇੰਦਰਜੀਤ ਖਲਿਆਣ ਸਮੇਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਫਗਵਾੜਾ ਦਾ ਵਿਕਾਸ ਹੀ ਉਨ੍ਹਾਂ ਦਾ ਇੱਕੋ ਇੱਕ ਏਜੰਡਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਇਸ ਲਈ ਜ਼ਿਲ੍ਹੇ ਦਾ ਦਰਜਾ ਹਾਸਲ ਕਰਨ ਦਾ ਹੱਕਦਾਰ ਹੈ ਅਤੇ ਉਹ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਦੇਸ਼ ਦਾ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਸਪੱਸ਼ਟ ਕਿਹਾ ਕਿ ‘ਆਪ’ ਕੋਈ ਸਿਆਸੀ ਪਾਰਟੀ ਨਹੀਂ ਹੈ, ਸਗੋਂ ਇਹ ਇੱਕ ਅੰਦੋਲਨ ਹੈ ਜਿਸ ਦਾ ਉਦੇਸ਼ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਹੈ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਲੋਕ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਉੱਜਵਲ ਭਵਿੱਖ ਲਈ ‘ਆਪ’ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਸਿਰਫ਼ ‘ਆਪ’ ਆਗੂ ਅਰਵਿੰਦ ਕੇਜਰੀਵਾਲ ਕੋਲ ਵਧਿਆ ਸੋਚ ਹੈ ਜਿਸ ਦਾ ਉਦੇਸ਼ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਲੋਕਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ।