ਫਗਵਾੜਾ ਦੇ ਪਿੰਡ ਅਠੋਲੀ ਅਤੇ ਨਵੀ ਆਬਾਦੀ ਨਰੰਗਪੁਰ ‘ਆਪ’ ਦੇ ਰੰਗ ਵਿੱਚ ਰੰਗੇ ਗਏ
ਫਗਵਾੜਾ, 9 ਫਰਵਰੀ 2022 : ਫਗਵਾੜਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਪਿੰਡ ਅਠੋਲੀ ਅਤੇ ਨਵੀਂ ਅਬਾਦੀ ਨਰੰਗਪੁਰ ਵਿੱਚ ਵੱਡਾ ਸਮਰਥਨ ਮਿਲਿਆ ਹੈ, ਜਿਨ੍ਹਾਂ ਨੇ ‘ਆਪ’ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।
ਪਿੰਡ ਅਠੋਲੀ ਵਿੱਚ ਸਾਬੀ ਅਠੋਲੀ, ਬਲਵੰਤ ਸਿੰਘ, ਲਾਲੀ ਅਠੋਲੀ, ਮਨਜਿੰਦਰ, ਤੀਰਥ ਸਿੰਘ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਸੂਬੇ ਦਾ ਭਵਿੱਖ ‘ਆਪ’ ਦੇ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੇ ਦਿੱਲੀ ਵਿੱਚ ਚਮਤਕਾਰ ਕਰ ਦਿੱਤੇ ਹਨ ਅਤੇ ਹੁਣ ਪੰਜਾਬ ਦੀ ਵਾਰੀ ਹੈ ਕਿ ਉਹ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਉਹ ਫਗਵਾੜਾ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ‘ਆਪ’ ਨੂੰ ਵੋਟ ਦੇਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਮਾਨ ਅਤੇ ਇੰਦਰਜੀਤ ਖਲਿਆਣ ਨੇ ਕਿਹਾ ਕਿ ਇਨ੍ਹਾਂ ਪਿੰਡ ਵਾਸੀਆਂ ਦੇ ਸਮਰਥਨ ਨਾਲ ‘ਆਪ’ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ‘ਆਪ’ ਫਗਵਾੜਾ ਸੀਟ ਵੱਡੇ ਫਰਕ ਨਾਲ ਜਿੱਤੇਗੀ ਅਤੇ ਸੂਬੇ ‘ਚ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਦੁਹਰਾਇਆ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਵਿਆਪਕ ਵਿਕਾਸ ਅਤੇ ਤਰੱਕੀ ਦਾ ਬੇਮਿਸਾਲ ਦੌਰ ਦੇਖਣ ਨੂੰ ਮਿਲੇਗਾ।
ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ ਤਾਂ ਜੋ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਆਸਾਨੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਅਤੇ ਉਨ੍ਹਾਂ ਦੀਆਂ ਨੀਤੀਆਂ ਤੋਂ ਲਾਭ ਲੈਣ ਦਾ ਸਮਾਂ ਹੈ।