ਮਾਨ ਨੇ ਕਾਕਾ ਨਾਰੰਗ ਦੀ ਬੇਵਕਤੀ ਮੌਤ ‘ਤੇ ਸੋਗ ਪ੍ਰਗਟ ਕੀਤਾ

ਫਗਵਾੜਾ, 11 ਫਰਵਰੀ 2022 : ਪੰਜਾਬ ਦੇ ਸਾਬਕਾ ਮੰਤਰੀ ਅਤੇ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੇ ਅੱਜ ਕੁਲਭੂਸ਼ਣ ਨਾਰੰਗ ਉਰਫ ਕਾਕਾ ਨਾਰੰਗ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।
ਮਾਨ ਨੇ ਆਪਣੇ ਸ਼ੋਕ ਵਿੱਚ ਕਿਹਾ ਕਿ ਇਹ ਇੱਕ ਬਹੁਤ ਵੱਡਾ ਨਿੱਜੀ ਘਾਟਾ ਹੈ ਕਿਉਂਕਿ ਕਾਕਾ ਨਾਰੰਗ ਇੱਕ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਸਨ।
ਉਨ੍ਹਾਂ ਕਿਹਾ, “ਕਾਕਾ ਨਾਰੰਗ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਮੈਂ ਦੁਖੀ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਦੁਖੀ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।”