ਮਾਨ ਨੇ ਫਗਵਾੜਾ ਦੇ ਸਰਵਪੱਖੀ ਵਿਕਾਸ ਲਈ ਵੋਟਾਂ ਮੰਗੀਆਂ
ਫਗਵਾੜਾ, 11 ਫਰਵਰੀ 2022 : ਪੰਜਾਬ ਦੇ ਸਾਬਕਾ ਮੰਤਰੀ ਅਤੇ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੇ ਅੱਜ ਵੋਟਰਾਂ ਨੂੰ ਫਗਵਾੜਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਮਾਨ ਨੇ ਪਿੰਡ ਪੰਡਵਾ, ਭਾਖੜੀਆਣਾ, ਪਲਾਹੀ, ਰਾਣੀਪੁਰ ਰਾਜਪੂਤਾਂ, ਖੇੜਾ ਰੋਡ ਅਤੇ ਹੋਰਨਾਂ ਵਿਖੇ ਇੰਦਰਜੀਤ ਖੱਲਿਆਣ ਨਾਲ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਵੋਟਰਾਂ ਨੂੰ ਫਗਵਾੜਾ ਦੇ ਵਿਆਪਕ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਕੋਈ ਰਾਜਨੀਤਿਕ ਪਾਰਟੀ ਨਹੀਂ ਸਗੋਂ ਇੱਕ ਲੋਕ ਲਹਿਰ ਹੈ ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ‘ਆਪ’ ਦਾ ਸਮਰਥਨ ਕਰਨ ਅਤੇ ਆਪਣੀਆ ਆਉਣ ਵਾਲੀ ਪੀੜੀਆਂ ਦੀ ਕਿਸਮਤ ਨੂੰ ਬਦਲਣ।
ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਪੰਜਾਬ ਦਾ ਮੋਹਰੀ ਸ਼ਹਿਰ ਬਣਾਉਣ ਦੇ ਨਾਲ-ਨਾਲ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣਾ ਉਹਨਾਂ ਦੀ ਮੁੱਖ ਤਰਜੀਹ ਹੈ । ਉਨ੍ਹਾਂ ਕਿਹਾ ਕਿ ਇਹ ਕੰਧ ‘ਤੇ ਲਿਖਿਆ ਹੋਇਆ ਹੈ ਕਿ ਸੂਬੇ ਵਿਚ ‘ਆਪ’ ਦੀ ਸਰਕਾਰ ਬਣੇਗੀ ਜਿਸ ਵਿਚ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਸੂਬੇ ਦੇ ਲੋਕਾਂ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਹੱਲ ਹੈ।
ਪਿੰਡ ਪੰਡਵਾਂ ਵਿੱਚ ਸਾਬਕਾ ਸਰਪੰਚ ਅਵਤਾਰ ਸਿੰਘ, ਤਰਸੇਮ ਲਾਲ, ਬਾਲ ਕ੍ਰਿਸ਼ਨ, ਬਲਬੀਰ ਸਿੰਘ ਖਾਲਸਾ, ਸੁੱਚਾ ਸਿੰਘ, ਰਾਜਨ, ਹੰਸ ਰਾਜ ਅਤੇ ਹੋਰਨਾਂ ਨੇ ਮਾਨ ਨੂੰ ਸਮਰਥਨ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਉਹ ‘ਆਪ’ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਉਣਗੇ।
ਪਿੰਡ ਭਾਖੜੀਆਣਾ ਵਿੱਚ ਪਿੰਡ ਬਾਡੀ ਦੇ ਅਹੁਦੇਦਾਰਾਂ ਜਿਨ੍ਹਾਂ ਵਿੱਚ ਆਪ ਦੇ ਪ੍ਰਧਾਨ ਬਲਵਿੰਦਰ ਸਿੰਘ, ਭਵਨ, ਪਰਮਜੀਤ ਸਿੰਘ, ਹਰਮੇਸ਼ ਕੁਮਾਰ, ਸੰਦੀਪ ਸਿੰਘ, ਕੁਲਦੀਪ ਪਾਲ ਸਿੰਘ, ਪਲਵਿੰਦਰ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਸਿੰਘ, ਨਵਜੋਤ ਸਿੰਘ, ਸੁਨੀਲ ਕੁਮਾਰ, ਬਲਜਿੰਦਰ ਕੁਮਾਰ ਆਦਿ ਨੇ ਵੀ ਸੰਬੋਧਨ ਕੀਤਾ। ਕਿ ਕੰਧ ‘ਤੇ ਲਿਖਿਆ ਹੈ ਕਿ ਮਾਨ ਇਹ ਸੀਟ ਵੱਡੇ ਫਰਕ ਨਾਲ ਜਿੱਤਣਗੇ।
ਪਿੰਡ ਰਾਣੀਪੁਰ ਰਾਜਪੂਤਾ ਵਿਖੇ ਹਰਿੰਦਰ ਸਿੰਘ, ਜੱਸਾ ਰਾਣੀਪੁਰ, ਕੁਲਦੀਪ ਕੁਮਾਰ, ਸਤਨਾਮ ਸਿੰਘ, ਕੁਲਦੀਪ ਸਿੰਘ ਅਤੇ ਹੋਰਨਾਂ ਨੇ ਵੀ ਕਿਹਾ ਕਿ ਉਹ ਭ੍ਰਿਸ਼ਟ ਸਿਆਸੀ ਪਾਰਟੀਆਂ ਨੂੰ ਸੂਬੇ ਵਿੱਚੋਂ ਬਾਹਰ ਕਰਨ ਲਈ ਮਾਨ ਨੂੰ ਵੋਟ ਦੇਣ ।
ਪਿੰਡ ਪਲਾਹੀ ਵਿੱਚ ਤਲਵਿੰਦਰ ਰਾਮ, ਮਨੋਹਰ ਸਿੰਘ, ਸ਼ੀਤਲ, ਮਾਸਟਰ ਨਿਰਮਲ, ਹਰਜਿੰਦਰ ਸਿੰਘ ਖਾਲਸਾ ਤੇ ਹੋਰਨਾਂ ਨੇ ਵੀ ਕਿਹਾ ਕਿ 20 ਫਰਵਰੀ ਤੋਂ ਬਾਅਦ ਭਗਵੰਤ ਮਾਨ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ।