ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਵੇਗੀ : ਜਗਦੀਪ ਚੀਮਾ
ਫਤਿਹਗੜ੍ਹ ਸਾਹਿਬ, 12 ਫਰਵਰੀ 2022 : ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਵੱਡੇ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ 20 ਫਰਵਰੀ ਨੂੰ ਪੈ ਰਹੀਆਂ ਵੋਟਾਂ ਦਾ ਜੋ 10 ਮਾਰਚ ਨੂੰ ਨਤੀਜਾ ਆਵੇਗਾ । ਉਸ ਵਿੱਚ ਸਪਸ਼ਟ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਸੱਤਾ ਵਿਚ ਆਵੇਗੀ ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਸਾਂਝੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਪਿੰਡ ਜਲਵੇਡ਼੍ਹਾ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਬਹੁਮਤ ਨਾਲ ਬਣ ਰਹੀ ਸਰਕਾਰ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ । ਜਥੇਦਾਰ ਚੀਮਾ ਨੇ ਕਿਹਾ ਕਿ ਝੂਠੇ ਵਾਅਦੇ ਅਤੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਪਾਰਟੀ ਨੂੰ ਚਲਦਾ ਕਰਨ ਲਈ ਪੰਜਾਬ ਨਿਵਾਸੀ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਨੂੰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਸੱਤਾ ਵਿਚ ਆਉਣ ਤੇ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੋ ਸਹੂਲਤਾਂ ਬੰਦ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ । ਇਸ ਮੌਕੇ ਤੇ ਪਿੰਡ ਜਲਵੇੜਾ ਨਿਵਾਸੀਆਂ ਵੱਲੋਂ ਜਗਦੀਪ ਸਿੰਘ ਚੀਮਾ ਨੂੰ ਆਪਣੇ ਵੱਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਗਿਆ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ ਸੋਨੂੰ ਲਿਬੜਾ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਇੰਦਰਜੀਤ ਸਿੰਘ ਸਾਬਕਾ ਸੰਧੂ ਸਾਬਕਾ ਚੇਅਰਮੈਨ, ਬਲਕਾਰ ਸਿੰਘ ਲੰਬੜਦਾਰ, ਬਲਵਿੰਦਰ ਸਿੰਘ ਲੰਬੜਦਾਰ, ਗੁਰਜੀਤ ਸਿੰਘ, ਪ੍ਰਿੰਸ ਸਿੰਘ, ਲਵਪ੍ਰੀਤ ਸਿੰਘ ਪੰਜੋਲੀ, ਇੰਦਰਜੀਤ ਸਿੰਘ, ਹਰਭਜਨ ਸਿੰਘ, ਦਵਿੰਦਰ ਸਿੰਘ ਸਾਬਕਾ ਸਰਪੰਚ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ ।