ਲੋਕ ਆਸ਼ੂ ਦੇ ਕੀਤੇ ਕੰਮਾਂ ਨੂੰ ਯਾਦ ਕਰ ਰਹੇ,  ਦਿਨ-ਬ-ਦਿਨ ਵਧਦਾ ਜਾ ਰਿਹਾ ਸਮਰਥਨ

0

ਲੁਧਿਆਣਾ, 12 ਫਰਵਰੀ 2022 : ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤੀਜੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਮਰਥਕ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਤੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ।

ਜਿੱਥੇ ਇੱਕ ਪਾਸੇ ਕਾਂਗਰਸੀ ਵਰਕਰ ਡੋਰ ਟੂ ਡੋਰ ਪ੍ਰਚਾਰ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਅਤੇ ਮਮਤਾ ਆਸ਼ੂ ਵੱਖ-ਵੱਖ ਮੀਟਿੰਗਾਂ ਕਰ ਰਹੇ ਹਨ। ਇਸ ਜ਼ੋਰਦਾਰ ਪ੍ਰਚਾਰ ਨਾਲ ਲੋਕ ਮੰਤਰੀ ਵੱਲੋਂ ਪਿਛਲੇ 5 ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਇਸ ਨਾਲ ਆਸ਼ੂ ਦਾ ਸਮਰਥਨ ਕਈ ਗੁਣਾ ਵੱਧ ਰਿਹਾ ਹੈ।

ਲੋਕਾਂ ਨੇ ਕਿਹਾ ਕਿ ਉਹ ਆਸ਼ੂ ‘ਤੇ ਭਰੋਸਾ ਕਰਦੇ ਹਨ ਅਤੇ ਉਨ੍ਹਾਂ ਨੂੰ ਵੋਟ ਪਾਉਣਗੇ, ਕਿਉਂਕਿ ਉਹ ਆਪਣੇ ਵਾਅਦਿਆਂ ‘ਤੇ ਖਰਾ ਉਤਰਨ ਵਾਲੇ ਵਿਅਕਤੀ ਹਨ।
ਇਸ ਦੌਰਾਨ ਟੈਗੋਰ ਨਗਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਅਗਲੇ 5 ਸਾਲਾਂ ਲਈ ਆਪਣੀ ਸੋਚ ਸਾਂਝੀ ਕੀਤੀ।  ਇਸ ਦੌਰਾਨ ਉਨ੍ਹਾਂ ਪਿਛਲੇ ਸਾਲਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਆਪਣੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਵਿਕਾਸ, ਜਵੱਦੀ ਵਿਖੇ ਸਿਹਤ ਕੇਂਦਰ ਨੂੰ ਪੂਰੀ ਤਰ੍ਹਾਂ ਸੁਵਿਧਾਵਾਂ ਨਾਲ ਲੈਸ ਹਸਪਤਾਲ ਵਿੱਚ ਤਬਦੀਲ ਕਰਨ, ਲੇਅਰ ਵੈਲੀ, ਵਾਟਰਫਰੰਟ ਧੀ ਉਸਾਰੀ ਆਦਿ ਦਾ ਜ਼ਿਕਰ ਕੀਤਾ।

ਮਮਤਾ ਆਸ਼ੂ ਨੇ ਆਹਲੂਵਾਲੀਆ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ।  ਉਨ੍ਹਾਂ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਨਵਾਬ ਜੱਸਾ ਸਿੰਘ ਜੀ ਆਹਲੂਵਾਲੀਆ ਵਿਖੇ ਮੱਥਾ ਟੇਕਿਆ।

About The Author

Leave a Reply

Your email address will not be published. Required fields are marked *

You may have missed