ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ‘ਚ ਸ਼ਾਮਿਲ
ਜਲੰਧਰ, 14 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਰਤੀ ਜਨਤਾ ਪਾਰਟੀ ਨੂੰ ਵਡਾ ਸਮਰਥਨ ਮਿਲਿਆ ਹੈ ਅੱਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਭਾਜਪਾ ਚ ਸ਼ਾਮਿਲ ਹੋ ਗਏ ਹਨ । ਮੋਦੀ ਜੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜ ਤੋਂ ਪ੍ਰਭਾਵਿਤ ਉਹਨਾਂ ਇਹ ਫੈਸਲਾ ਲਿਆ ਹੈ।
ਪਾਰਟੀ ‘ਚ ਸ਼ਾਮਿਲ ਹੋਣ ਤੋਂ ਪਹਿਲਾ ਉਹਨਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ਿਖਾਵਤ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਆਗੂ ਮੋਨਾ ਜੈਸਵਾਲ ਨਾਲ ਮੀਟਿੰਗ ਕੀਤੀ । ਮਨੀਸ਼ਾ ਗੁਲਾਟੀ ਨੇ ਕਿਹਾ ਭਾਰਤੀ ਜਨਤਾ ਪਾਰਟੀ ਸਭ ਤੋਂ ਵਡੀ ਸਿਆਸੀ ਪਾਰਟੀ ਹੈ ਜੋ ਦੇਸ਼ ਦੇ ਹਿੱਤ ਲਈ ਕੰਮ ਕਰਦੀ ਹੈ।