ਦੁਖਦਾਈ ਖ਼ਬਰ : ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਹੋਈ ਮੌਤ

ਚੰਡੀਗੜ੍ਹ, 15 ਫਰਵਰੀ 2022 : ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਸੜਕ ਹਾਦਸਾ ਸਿੰਘੂ ਬਾਰਡਰ ਦੇ ਕੇਐੱਮਪੀ ਕੈਂਪਸ ਨੇੜੇ ਵਾਪਰਿਆ। ਦੀਪ ਸਿੱਧੂ ਨਾਲ ਉਨ੍ਹਾਂ ਦੀ ਮਹਿਲਾ ਦੋਸਤ ਵੀ ਸਫਰ ਕਰ ਰਹੀ ਸੀ, ਉਨ੍ਹਾਂ ਨੂੰ ਵੀ ਕਾਫ਼ੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਖੜ੍ਹੇ ਕੰਟੇਨਰ ਵਿਚ ਵੱਜੀ, ਜਿਸ ਕਾਰਨ ਇਹ ਹਾਦਸਾ ਹੋਇਆ ਤੇ ਉਹਨਾਂ ਦੀ ਮੌਤ ਹੋ ਗਈ।

ਜਿਕਰਯੋਗ ਹੈ ਕਿ ਦੀਪ ਸਿੱਧੂ ਨੇ ਕਿਸਾਨੀ ਸੰਘਰਸ਼ ਦੌਰਾਨ ਅਹਿਮ ਭੂਮਿਕਾ ਨਿਭਾਈ ਸੀ ।

About The Author

error: Content is protected !!