ਜ਼ਿਲਾ ਮੈਜਿਸਟ੍ਰੇਟ ਵੱਲੋਂ ਕੋਵਿਡ ਪਾਬੰਦੀਆਂ ’ਚ 25 ਫਰਵਰੀ ਤੱਕ ਵਾਧਾ

0

ਮਾਨਸਾ, 16 ਫਰਵਰੀ 2022 : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਕੋਵਿਡ ਪਾਬੰਦੀਆਂ ਵਿਚ 25 ਫਰਵਰੀ ਤੱਕ ਵਾਧਾ ਕਰਦਿਆਂ ਕਿਹਾ ਕਿ ਜਨਤਕ ਥਾਂਵਾਂ ’ਤੇ ਮਾਸਕ ਪਾਉਣਾ ਅਤੇ ਨਿਰਧਾਰਿਤ ਦੂਰੀ ਬਣਾਏ ਰੱਖਣਾ ਲਾਜ਼ਮੀ ਹੋਵੇਗਾ। ਉਨਾਂ ਦੱਸਿਆ ਕਿ ਇਕੱਠ ਵਾਲੇ ਸਥਾਨ ਦੀ ਸਮਰੱਥਾ ਦੇ ਅਨੁਸਾਰ 50 ਫੀਸਦੀ ਤੱਕ ਇਕੱਠ ਕਰਨ ਦੀ ਇਜਾਜਤ ਹੋਵੇਗੀ। ਉਨਾਂ ਦੱਸਿਆ ਕਿ ਇਹ ਇਕੱਠ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਦੇ ਅਧੀਨ ਕੀਤਾ ਜਾ ਸਕਦਾ ਹੈ।

ਜ਼ਿਲਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਯੂਨੀਵਰਸਿਟੀਆਂ, ਕਾਲਜ (ਸਮੇਤ ਮੈਡੀਕਲ ਤੇ ਨਰਸਿੰਗ ਕਾਲਜ), ਸਕੂਲ, ਪੌਲੀਟੈਕਨਿਕ, ਆਈ.ਟੀ.ਆਈ., ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਚਾਹੇ ਸਰਕਾਰੀ ਜਾਂ ਪ੍ਰਾਈਵੇਟ) ਨੂੰ ਖੋਲਣ ਦੀ ਇਜਾਜਤ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਕੋਵਿਡ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜਿਵੇਂ ਸਮਾਜਿਕ ਦੂਰੀ, ਸੈਨੇਟਾਇਜ਼ਰ ਦੀ ਵਰਤੋਂ ਆਦਿ ਨਿਯਮਾਂ ਦੀ ਪਾਲਣਾ ਕਰਦਿਆਂ ਜਮਾਤਾਂ ਲਗਾਉਣ ਅਤੇ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਬੰਧਤ ਸੰਸਥਾਵਾਂ 15 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਲਾਜਮੀ ਕਰਵਾਉਣ ਉਪਰੰਤ ਹੀ ਨਿੱਜੀ ਤੌਰ ’ਤੇ ਕਲਾਸਾਂ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਦੇਣਗੀਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਜਮਾਤਾਂ ਲਗਾਉਣ ਦਾ ਬਦਲ ਵੀ ਹੋਵੇਗਾ। ਉਨਾਂ ਦੱਸਿਆ ਕਿ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਟਸ ਕੰਪਲੈਕਸ, ਮਿਉਜੀਅਮ, ਚਿੜੀਆ ਘਰ 75 ਫੀਸਦੀ ਸਮਰੱਥਾ ਨਾਲ ਖੁੱਲ ਸਕਦੇ ਹਨ ਪਰ ਸਮੁੱਚੇ ਸਟਾਫ ਦਾ ਮੁਕੰਮਲ ਟੀਕਾਕਰਨ ਲਾਜ਼ਮੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫਤਰਾਂ ਜਾਂ ਪ੍ਰਾਈਵੇਟ ਦਫਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿਲੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ। ਸਿਰਫ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ.ਟੀ.ਪੀ.ਸੀ.ਆਰ ਰਿਪੋਰਟ ਵਾਲੇ ਜਾਂ ਕੋਵਿਡ ਤੋਂ ਠੀਕ ਹੋਣ ਵਾਲੇ ਯਾਤਰੀਆਂ ਨੂੰ ਹੀ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜਤ ਦਿੱਤੀ ਜਾਵੇਗੀ। ਜੇਕਰ ਕਿਸੇ ਯਾਤਰੀ ਕੋਲ ਇਹਨਾਂ ਵਿੱਚੋਂ ਕੋਈ ਵੀ ਰਿਪੋਰਟ ਨਹੀਂ ਹੈ, ਤਾਂ ਆਰ.ਏ.ਟੀ ਟੈਸਟਿੰਗ ਲਾਜਮੀ ਹੋਵੇਗਾ। ਉਨਾਂ ਕਿਹਾ ਫਲਾਈਟਾਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਾਜਮੀ ਤੌਰ ‘ਤੇ ਪੂਰੀ ਤਰਾਂ ਟੀਕਾਕਰਨ, ਜਾਂ ਕੋਵਿਡ ਤੋਂ ਠੀਕ ਹੋਣ, ਜਾਂ ਪਿਛਲੇ 72 ਘੰਟਿਆਂ ਦੀ ਨਕਾਰਾਤਮਕ ਆਰ.ਟੀ.ਪੀ.ਸੀ.ਆਰ ਰਿਪੋਰਟਾਂ ਦੀ ਲਾਜਮੀ ਤੌਰ ‘ਤੇ ਲੋੜ ਹੋਵੇਗੀ।

ਉਨਾਂ ਦੱਸਿਆ ਅਪਾਹਜ ਵਿਅਕਤੀ ਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫਤਰ ਵਿਚ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਹੈ, ਪਰ ਘਰ ਤੋਂ ਕੰਮ ਕਰਨ ਲਈ ਉਪਲਬਧ ਹੋਣਗੇ ।

About The Author

Leave a Reply

Your email address will not be published. Required fields are marked *