ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 449.55 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 16 ਫਰਵਰੀ 2022 :  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 15 ਫਰਵਰੀ, 2022 ਤੱਕ 449.55 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 30.37 ਕਰੋੜ ਰੁਪਏ ਦੀ 50.19 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 325.87 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 30.77 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1540 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4292 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3778 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2532 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3163 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 28375 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 3,79,648 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 130 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

About The Author

error: Content is protected !!