ਚੋਣਾਂ ਤੋਂ ਇਕ ਦਿਨ ਪਹਿਲੇ, HDFC ਬੈਂਕ ਚ ਲੁਟੇਰਿਆਂ ਨੇ ਮਾਰਿਆ ਡਾਕਾ

ਤਰਨਤਾਰਨ, 19 ਫਰਵਰੀ 2022 : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ HDFC ਬੈਂਕ ‘ਚ ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਅੱਜ ਦਿਨ ਦਿਹਾੜੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਦੱਸਿਆ ਜਾ ਰਿਹਾ ਹੈ ਕਿ ਨਕਾਬਪੋਸ਼ੀ ਹਥਿਆਰਬੰਦ ਬੈਂਕ ਮਹਿਲਾ ਕਰਮਚਾਰੀ ਦੀ ਸੋਨੇ ਦੀ ਚੈਨ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਫਰਾਰ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਦੋ ਸਪਲੈਂਡਰ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਉਹਨਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ। ਨਕਾਬਪੋਸ਼ਾਂ ਨੇ ਸਭ ਤੋਂ ਪਹਿਲਾਂ ਉਥੇ ਤਾਇਨਾਤ ਸਕਿਉਰਿਟੀ ਗਾਰਡ ਦੀ ਬੰਦੂਕ ਖੋਹੀ ਅਤੇ ਫਿਰ ਕੈਸ਼ੀਅਰ ਦੇ ਕਾਉਟਰ ’ਤੇ ਜਾ ਕੇ 30 ਲੱਖ ਦੇ ਕਰੀਬ ਨਕਦੀ ਇਕ ਬੈਗ ਵਿਚ ਪਾ ਲਈ।
ਸਥਾਨਕ ਪੁਲਿਸ ਨੂੰ ਜਾਣਕਾਰੀ ਮਿਲਣ ਤੇ ਉਹਨਾਂ ਵਲੋਂ ਅਗੇ ਦੀ ਕਾਰਵਾਈ ਜਾਰੀ ਹੈ ।