ਵੋਟਰ ਪਹਿਚਾਣ ਦੇ ਸਬੂਤ ਵਜੋ‘ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾਲ ਲਿਜਾਣ : ਡਾ. ਐਸ. ਕਰੁਣਾ ਰਾਜੂ

ਚੰਡੀਗੜ, 19 ਫਰਵਰੀ  2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ।

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ,ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ,ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ,ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਿਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

About The Author

error: Content is protected !!