ਵੱਡੀ ਖ਼ਬਰ : ਅਦਾਲਤ ਨੇ ਬਿਕਰਮ ਮਜੀਠੀਆ ਨੂੰ 8 ਮਾਰਚ ਤਕ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 24 ਫਰਵਰੀ 2022 : ਡਰੱਗ ਮਾਮਲੇ ਚ ਨਾਮਜ਼ਦ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਅੱਜ ਚੰਡੀਗੜ੍ਹ ਅਦਾਲਤ ਵਿਖੇ ਆਤਮ ਸਮਰਪਣ ਕਰਨ ਲਈ ਪੁਜੇ ਸਨ ਜਿਥੇ ਸੀਟ ਦੀ ਟੀਮ ਵਲੋਂ ਪੁੱਛਗਿੱਛ ਕੀਤੀ ਗਈ । ਉਸ ਤੋਂ ਬਾਅਦ ਮਾਣਯੋਗ ਅਦਾਲਤ ਨੇ 8 ਮਾਰਚ ਤਕ ਮਜੀਠੀਆ ਨੂੰ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ ।
ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਮਾਣਯੋਗ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਹਾਲਾਂਕਿ ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ ਅਤੇ ਲਗਾਤਾਰ ਰੈਗੂਲਰ ਜਮਾਨਤ ਲਈ ਵਕੀਲਾਂ ਵਲੋਂ ਵਕਾਲਤ ਕੀਤੀ ਜਾ ਰਹੀ ਹੈ, ਜਿਸ ਤੇ ਕਲ ਸੁਣਵਾਈ ਹੋਵੇਗੀ ।