7ਵਾਂ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਆਨਲਾਈਨ ਮਨਾਉਣ ਦੀ ਅਪੀਲ
ਮਾਨਸਾ, 18 ਜੂਨ:
ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ 2021 ਨੂੰ ਪੂਰੇ ਵਿਸ਼ਵ ਵਿਚ ਮਨਾਇਆ ਜਾਣਾ ਹੈ।ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਕੋਵਿਡ-19 ਮਹਾਂਮਾਰੀ ਕਾਰਨ ਲੋਕਾਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਕਮਿਸ਼ਨਰ ਆਯੂਸ ਪੰਜਾਬ, ਡਾਇਰੈਕਟੋਰੇਟ ਆਫ ਆਯੂਰਵੈਦਾ ਪੰਜਾਬ, ਚੰਡੀਗੜ੍ਹ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਆਪਣੇ ਘਰ ਵਿਚ ਪਰਿਵਾਰ ਸਮੇਤ ਵੱਖ ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਜ਼ ਜਿਵੇਂ ਕਿ ਯੂ ਟਿਊਬ, ਟਵਿੱਟਰ, ਫੇਸਬੁੱਕ, ਇੰਸਟਾਗਰਾਮ ਆਦਿ ਰਾਹੀਂ ਲੋਕਾਂ ਦੀ ਆਨਲਾਈਨ ਸ਼ਮੂਹਲੀਅਤ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰਾਜੇਸ਼ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਮਨਿਸਟਰੀ ਆਫ ਆਯੂਸ ਵੱਲੋਂ ਤਿਆਰ ਕੀਤੀ ਆਈ.ਡੀ.ਵਾਈ. ਹੈਂਡ ਬੁੱਕ ਜੋ ਕਿ ਮਨਿਸਟਰੀ ਆਫ ਆਯੂਸ ਦੇ ਯੋਗਾ ਪੋਰਟਲ ਉੱਤੇ ਉਪਲੱਬਧ ਹੈ। ਇਸ ਦੇ ਨਾਲ ਹੀ ਯੋਗਾ ਦਿਵਸ ਸਬੰਧੀ ਲੋੜੀਂਦੀਆਂ ਗਤੀਵਿਧੀਆਂ ਵੀ ਕਰਵਾਈਆਂ ਜਾਣੀਆਂ ਹਨ ਅਤੇ ਸਬੰਧਤ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਵੱਲੋਂ ਲੋਕ ਹਿੱਤ ਵਿਚ ਯੋਗਾ ਸਬੰਧੀ ਆਨਲਾਈਨ ਟ੍ਰੇਨਿੰਗ ਵੀ ਦਿੱਤੀ ਜਾਵੇਗੀ।