ਯੂਕਰੇਨ ‘ਚ ਫਸੇ ਵਿਦਿਆਰਥੀਆਂ ਦੀ ਸਹਾਇਤਾ ਲਈ ਡੀਸੀ ਜਲੰਧਰ ਵਲੋਂ ਪਹਿਲਕਦਮੀ

ਜਲੰਧਰ, 25 ਫਰਵਰੀ 2022 : ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਮਦਦ ਲਈ ਜਲੰਧਰ ਪ੍ਰਸ਼ਾਸਨ ਵਲੋਂ ਪਹਿਲਕਦਮੀ ਕੀਤੀ ਗਈ ਹੈ। ਜਿਲ੍ਹਾ ਪ੍ਰਸ਼ਾਸਨ ਜਲੰਧਰ ਨੇ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਹੈ ਤਾਂ ਜੋ ਤੁਰੰਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਸੰਬੰਧਿਤ ਜਾਣਕਾਰੀ ਲਈ ਜਾ ਸਕੇ ਅਤੇ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪਰਿਵਾਰਕ ਮੈਂਬਰ ਵੀ ਆਪਣੇ ਬਚਿਆਂ ਦੀ ਜਾਣਕਾਰੀ ਸਾਂਝਾ ਕਰ ਸਕਦੇ ਹਨ । ਉਨ੍ਹਾਂ ਕਿਹਾ ਲੋਕ ਡੀਸੀ ਦਫ਼ਤਰ, ਕਮਰਾ ਨੰ. 22 ਵਿੱਚ ਦਫ਼ਤਰੀ ਸਮੇਂ ਦੌਰਾਨ ਵੀ ਪਰਿਵਾਰਕ ਮੈਂਬਰਾਂ ਵਲੋਂ ਆਪਣੇ ਸਕੇ- ਸੰਬੰਧੀਆਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ।