ਦਿੱਲੀ ‘ਚ ਖੁੱਲਣਗੇ 1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਸਕੂਲ, Guidelines ਜਾਰੀ

0

ਨਵੀਂਦਿੱਲੀ, 25 ਫਰਵਰੀ 2022 : ਭਾਰਤ ਦੀ ਰਾਜਧਾਨੀ ਦਿੱਲੀ ‘ਚ ਹੁਣ 1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹੇ ਜਾਣ ਦਾ ਆਦੇਸ਼ ਦਿੱਲੀ ਸਰਕਾਰ ਵਲੋਂ ਦੇ ਦਿੱਤਾ ਗਿਆ ਹੈ । ਇਸ ਦੌਰਾਨ ਵਿਦਿਆਰਥੀਆਂ ਨੂੰ ਕੋਵਿਡ-19 ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ, ਟੀਚਿੰਗ ਸਟਾਫ਼ ‘ਤੇ ਨਾਨ-ਟੀਚਿੰਗ ਸਟਾਫ਼ ਲਈ ਫੇਸ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਕੋਵਿਡ-19 ਗਾਈਡਲਾਈਨਜ਼ ਦੀ ਪਾਲਣਾ ਨਾ ਕਰਨ ‘ਤੇ ਦਿੱਲੀ ਸਰਕਾਰ ਨੇ ਜੁਰਮਾਨੇ ਦਾ ਐਲਾਨ ਕੀਤਾ ਹੈ।

ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ 1 ਅਪ੍ਰੈਲ ਤੋਂ ਪੂਰੀ ਤਰ੍ਹਾਂ ਆਫਲਾਈਨ ਕੰਮ ਕਰਨਗੇ। ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜੁਰਮਾਨਾ ਲੱਗੇਗਾ। ਜਿਕਰਯੋਗ ਹੈ ਕਿ ਦਿੱਲੀ ’ਚ ਨਾਈਟ ਕਰਫਿਊ ਵੀ ਖਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੈਸਟਰੋਰੈਂਟ ਤੇ ਦੁਕਾਨਾਂ ਵੀ ਦੇਰ ਰਾਤ ਤੱਕ ਖੋਲ੍ਹੇ ਜਾਣ ਦੇ ਹੁਕਮ ਵੀ ਜਾਰੀ ਹਨ ।

About The Author

Leave a Reply

Your email address will not be published. Required fields are marked *

error: Content is protected !!