ਵੱਡੀ ਖ਼ਬਰ : ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਦੋ ਜਹਾਜ਼ ਭੇਜਣ ਦੀ ਤਿਆਰੀ

ਨਵੀਂ ਦਿੱਲੀ, 25 ਫਰਵਰੀ 2022 : ਰੂਸੀ-ਯੂਕਰੇਨ ਜੰਗ ਕਾਰਨ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਲਗਾਤਾਰ ਸਰਗਰਮ ਹੈ । ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਲਈ ਏਅਰ ਇੰਡੀਆ ਦੋ ਉਡਾਣਾਂ ਭੇਜੇਗੀ। ਭਾਰਤੀ ਨਾਗਰਿਕ, ਜੋ ਸੜਕ ਰਾਹੀਂ ਯੂਕਰੇਨ-ਰੋਮਾਨੀਆ ਸਰਹੱਦ ‘ਤੇ ਪਹੁੰਚੇ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਦੇ ਅਧਿਕਾਰੀਆਂ ਵੱਲੋਂ ਬੁਖਾਰੈਸਟ ਲਿਜਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਏਅਰ ਇੰਡੀਆ ਦੀਆਂ ਦੋ ਉਡਾਣਾਂ ਰਾਹੀਂ ਭਾਰਤ ਲਿਆਂਦਾ ਜਾ ਸਕੇ।
ਜਿਕਰਯੋਗ ਹੈ ਕਿ 20,000 ਭਾਰਤੀ ਮੁੱਖ ਤੌਰ ‘ਤੇ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ ਹੁਣ ਤਕ 1,000 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਲਿਆਂਦਾ ਗਿਆ ਹੈ ।