ਬਰਨਾਲਾ ਦੇ ਨੌਜਵਾਨ ਦੀ ਯੂਕਰੇਨ ‘ਚ ਹੋਈ ਮੌਤ

0

ਬਰਨਾਲਾ, 3  ਮਾਰਚ  2022 :  ਰੂਸ-ਯੂਕਰੇਨ ਦੀ ਜੰਗ ਦਾ ਅੱਜ ਸੱਤਵਾਂ ਦਿਨ ਹੈ । ਜੰਗ ਦੇ ਦਰਮਿਆਨ ਇਕ ਹੋਰ ਭਾਰਤੀ ਨੌਜਵਾਨ ਚੰਦਨ ਜਿੰਦਲ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ।

ਦਸ ਦਈਏ ਕਿ ਪੰਜਾਬ ਦੇ ਬਰਨਾਲਾ ਸ਼ਹਿਰ ਦਾ ਰਹਿਣ ਵਾਲਾ ਹੈ,  ਜੋ ਪਿਛਲੇ 4 ਸਾਲਾਂ ਤੋਂ ਯੂਕਰੇਨ ਦੇ ਵਿਨੇਸਾ ਸਟੇਟ ਵਿਚ ਡਾਕਟਰੀ ਦੀ ਪੜਾਈ ਕਰਨ ਗਿਆ ਸੀ ।  ਮਿਲੀ ਜਾਣਕਾਰੀ ਮੁਤਾਬਿਕ ਚੰਦਨ ਪਿਛਲੇ ਦੋ ਮਹੀਨਿਆਂ ਤੋਂ ਦਿਮਾਗ ਦੇ ਦੌਰੇ ਕਾਰਨ ਗੰਭੀਰ ਤੌਰ ‘ਤੇ ਬਿਮਾਰ ਹੋ ਗਿਆ ਅਤੇ ਹਸਪਤਾਲ ‘ਚ ਜੇਰੇ ਇਲਾਜ ਸੀ । ਹਾਲਾਂਕਿ ਪਰਿਵਾਰਿਕ ਮੈਂਬਰਾਂ ਦੀ ਸਹਿਮਤੀ ਨਾਲ ਚੰਦਨ ਦਾ ਆਪਰੇਸ਼ਨ ਵੀ ਕੀਤਾ ਗਿਆ ਸੀ ।

ਫਿਲਹਾਲ ਮ੍ਰਿਤਕ ਨੌਜਵਾਨ ਦਾ ਪਰਿਵਾਰ ਉਸਦੀ ਮ੍ਰਿਤਕ ਦੇਹ ਨੂੰ ਵਾਪਿਸ ਭਾਰਤ ਲਿਆਉਣ ਲਈ ਭਾਰਤ ਸਰਕਾਰ ਅਗੇ ਅਪੀਲ ਕਰ ਰਿਹਾ ਹੈ।

About The Author

Leave a Reply

Your email address will not be published. Required fields are marked *

You may have missed