AAP ਸਰਕਾਰ ਦਾ ਪਹਿਲਾ ਤਬਾਦਲਾ, ਏ ਵੇਣੂ ਪ੍ਰਸਾਦ ਪ੍ਰਿੰਸੀਪਲ ਸਕੱਤਰ ਵਜੋਂ ਨਿਯੁਕਤ

ਚੰਡੀਗੜ੍ਹ, 12 ਮਾਰਚ 2022 : ਪੰਜਾਬ ਦੇ ਮੁੱਖਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ ਨੇ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਕਰ ਦਿੱਤੀ ਹੈ । 1991 ਬੈਚ ਦੇ IAS ਅਧਿਕਾਰੀ ਏ ਵੇਣੂ ਪ੍ਰਸਾਦ ਨੂੰ ਪੰਜਾਬ ਦੇ ਨਵੇਂ ਪ੍ਰਿੰਸੀਪਲ ਸਕੱਤਰ ਵਜੋਂ ਚੁਣਿਆ ਗਿਆ ਹੈ ।
ਦਸ ਦਈਏ ਕਿ ਕੇਡੀ ਚੌਧਰੀ ਵਲੋਂ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਏ ਵੇਣੂ ਪ੍ਰਸਾਦ ਨੂੰ (PSPCL) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਹਨਾਂ ਨੇ ਡਿਪਟੀ ਕਮਿਸ਼ਨਰ ਫਰੀਦਕੋਟ, ਜਲੰਧਰ ਅਤੇ ਕਮਿਸ਼ਨਰ ਆਬਕਾਰੀ ਅਤੇ ਕਰ ਵਜੋਂ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਦੇ ਸਕੱਤਰ ਵਜੋਂ ਵੀ ਕੰਮ ਕੀਤਾ ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਖਟਕੜ ਕਲਾਂ ਨਵਾਂਸ਼ਹਿਰ ਵਿਖੇ ਮੁੱਖਮੰਤਰੀ ਅਹੁਦੇ ਵਜੋਂ ਸਹੁੰ ਚੁੱਕਣਗੇ । ਇਸ ਤੋਂ ਇਲਾਵਾ ਉਹਨਾਂ ਦੇ ਨਾਲ ਨਵੇਂ ਬਣੇ ਵਿਧਾਇਕ ਹਰਪਾਲ ਚੀਮਾ ਦਿੜਬਾ ਤੋਂ, ਅਮਨ ਅਰੋੜਾ ਸੁਨਾਮ ਤੋਂ, ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਤੋਂ, ਹਰਜੋਤ ਬੈਂਸ ਸ੍ਰੀ ਅਨੰਦਪੁਰ ਸਾਹਿਬ ਤੋਂ, ਨੀਨਾ ਮਿੱਤਲ ਰਾਜਪੁਰੇ ਤੋਂ ਤੇ ਜੀਵਨਜੋਤ ਕੌਰ ਅੰਮ੍ਰਿਤਸਰ ਤੋਂ ਬਤੌਰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ ।