ਰਾਸ਼ਟਰੀ ਲੋਕ ਅਦਾਲਤ ਵਿੱਚ 702 ਕੇਸਾਂ ਦਾ ਨਿਪਟਾਰਾ

0
8,17,58,495/- ਰੁਪਏ ਦੇ ਅਵਾਰਡ ਕੀਤੇ ਪਾਸ
ਮਾਨਸਾ, 12  ਮਾਰਚ  2022  :  ਰਾਸ਼ਟਰੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਸ਼ਿਲਪਾ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਲਗਾਈ ਗਈ। ਇਸ ਮਕਸਦ ਲਈ ਮਾਨਸਾ ਵਿੱਚ ਨੌ, ਬੁਢਲਾਡਾ ਵਿੱਚ ਦੋ ਅਤੇ ਸਰਦੂਲਗੜ ਵਿੱਚ ਦੋ ਬੈਂਚ ਦਾ ਗਠਨ ਕੀਤਾ ਗਿਆ।
ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ ਜੱਜ ਮੈਡਮ ਮਨਜੌਤ ਕੌਰ, ਅਡੀਸ਼ਨਲ ਸੈਸ਼ਨਜ ਜੱਜ ਸ਼੍ਰੀ ਮਨਦੀਪ ਢਿੱਲੋਂ, ਐਡੀਸ਼ਨਲ ਸੈਸ਼ਨਜ ਜੱਜ ਸ਼੍ਰੀ ਦਨੇਸ਼ ਕੁਮਾਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਮਿਸ ਅਮਿਤਾ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਸੁਮਿਤ ਭੱਲਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਤੁਲ ਕੰਬੋਜ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼੍ਰੀ ਹਰੀਸ਼ ਕੁਮਾਰ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਮਿਸ ਦਿਲਸ਼ਾਦ ਕੌਰ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਸ਼੍ਰੀ ਰਾਜ ਪਾਲ ਸਿੰਘ ਤੇਜੀ ਸਰਦੂਲਗੜ ਵਿਖੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼੍ਰੀ ਗੁਰਦਰਸ਼ਨ ਸਿੰਘ, ਸਬ ਡੀਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਨੂਪ ਸਿੰਘ ਅਤੇ ਬੁਢਲਾਡਾ ਵਿਖੇ ਸਬ ਡੀਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਵਰਮਾ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼੍ਰੀ ਅਮਰਜੀਤ ਸਿੰਘ ਤੇ ਆਧਾਰਿਤ ਬੈਂਚਾਂ ਵੱਲੋਂ 702 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਸ਼੍ਰੀ ਹਰਜਿੰਦਰ ਸਿੰਘ ਸਿੱਧੂ, ਸ਼੍ਰੀ ਸਤਿੰਦਰਪਾਲ ਸਿੰਘ ਮਿੱਤਲ, ਸ਼੍ਰੀ ਗੁਰਕ੍ਰਿਪਾਲ ਸਿੰਘ ਟਿਵਾਣਾ, ਸ਼੍ਰੀ ਬੀਰਦਵਿੰਦਰ ਸਿੰਘ ਸਿੱਧੂ, ਸ਼੍ਰੀ ਹਰਮਨਜੀਤ ਸਿੰਘ ਚਹਿਲ, ਸ਼੍ਰੀ ਅਕਲਜੋਤ ਸਿੰਘ ਸੇਖੋਂ, ਸ਼੍ਰੀ ਰੋਹਿਤ ਸਿੰਗਲਾ, ਮਿਸ ਬਲਵੀਰ ਕੌਰ ਅਤੇ ਮੈਂਬਰ ਸ਼੍ਰੀ ਅਮ੍ਰਿਤ ਗੋਇਲ, ਸ਼੍ਰੀ ਅਰੁਣ ਕੁਮਾਰ ਗੁਪਤਾ, ਮਿਸ ਸੰਤੋਸ਼ ਕੁਮਾਰੀ, ਸ਼੍ਰੀ ਅਮਨਦੀਪ ਸਿੰਘ ਸੋਢੀ, ਸ਼੍ਰੀ ਤਰਸੇਮ ਚੰਦ, ਸ਼੍ਰੀ ਘਣਸ਼ਾਮ ਦਾਸ ਭਾਟੀਆ, ਮਿਸ ਝਿਲਮਿਲ ਬਠਲਾ, ਸ਼੍ਰੀ ਤਰਸੇਮ ਸੇਮੀ, ਮਿਸ ਸ਼ਸ਼ੀ ਬਾਲਾ ਅਤੇ ਮਿਸ ਲੇਖਾ ਰਾਣੀ ਸ਼ਾਮਿਲ ਸਨ।
ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ।  ਨਿਪਟਾਰਾ ਕੀਤੇ ਗਏ ਕੁੱਲ 702 ਕੇਸਾਂ ਵਿੱਚ 8,17,58,495/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਐਡੀਸ਼ਨਲ ਸੈਸ਼ਨਜ ਜੱਜ ਮਿਸ ਮਨਜੋਤ ਕੌਰ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਦੇ ਬਾਵਜੂਦ ਲਾਭਪਾਤਰੀਆਂ ਨੇ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ। ਅੱਜ ਦੀ ਰਾਸ਼ਟਰੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਵੈਬੀਨਾਰ ਅਤੇ ਮੀਟਿੰਗਾਂ ਰਾਹੀਂ ਜਾਗਰੂਕਤਾ ਫੈਲਾਈ ਗਈ ਸੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

About The Author

Leave a Reply

Your email address will not be published. Required fields are marked *