ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸੌਂਪਿਆ ਇਸਤੀਫ਼ਾ, ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ, 16 ਮਾਰਚ 2022 : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਇੰਡਿਯਨ ਨੈਸ਼ਨਲ ਕਾਂਗਰਸ ਦੀ ਸੀਨੀਅਰ ਲੀਡਰ ਸੋਨੀਆ ਗਾਂਧੀ ਨੇ ਪੰਜ ਸੂਬਿਆਂ ਦੇ ਕਾਂਗਰਸ ਪ੍ਰਧਾਨ ਤੋਂ ਇਸਤੀਫ਼ਾ ਮੰਗਿਆ ਸੀ ।
ਸੋਨੀਆ ਗਾਂਧੀ ਦੀ ਇੱਛਾ ਮੁਤਾਬਿਕ ਨਵਜੋਤ ਸਿੱਧੂ ਨੇ ਅੱਜ ਸਵੇਰੇ ਆਪਣਾ ਇਸਤੀਫ਼ਾ ਦੇ ਦਿੱਤਾ ਹੈ । ਜਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਪੰਜਾਬ ਸਮੇਤ ਪੰਜ ਹੋਰ ਸੂਬੇ ਦੇ ਕਾਂਗਰਸ ਪ੍ਰਧਾਨਾਂ ਤੋਂ ਇਸਤੀਫੇ ਦੀ ਮੰਗ ਕੀਤੀ ਸੀ ਜਿਸ ‘ਚ ਪੰਜਾਬ ਪ੍ਰਧਾਨ ਨਵਜੋਤ ਸਿੱਧੂ, ਉੱਤਰ ਪ੍ਰਦੇਸ਼, ਗੋਆ, ਮਣੀਪੁਰ, ਤੇ ਉੱਤਰਾਖੰਡ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਾਮਿਲ ਸਨ ।