ਜਿੰਪਾ ਵੀਰਵਾਰ ਨੂੰ ਸੰਭਾਲਣਗੇ ਅਹੁਦਾ

0

ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰੈਜ਼ਨਟੇਸ਼ਨਾਂ ਦੇਣ ਲਈ ਕਿਹਾ

ਚੰਡੀਗੜ੍ਹ, 22  ਮਾਰਚ  2022  :  ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ।

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਸ੍ਰੀ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਇਸ ਗ਼ੈਰ-ਰਸਮੀ ਗੱਲਬਾਤ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜ਼ਨਟੇਸ਼ਨਾਂ ਦੇਣ ਲਈ ਵੀ ਕਿਹਾ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਵਿਭਾਗ ਸ੍ਰੀ ਮਨਵੇਸ਼ ਸਿੰਘ ਸਿੱਧੂ, ਐਚ.ਓ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਅਮਿਤ ਤਲਵਾੜ ਅਤੇ ਵਧੀਕ ਸਕੱਤਰ ਮਾਲ ਵਿਭਾਗ ਸ੍ਰੀ ਕਰਨੈਲ ਸਿੰਘ ਹਾਜ਼ਰ ਸਨ।

About The Author

Leave a Reply

Your email address will not be published. Required fields are marked *