ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰ ਦੀ ਭਰਤੀ ਲਈ ਮੁਕਾਬਲੇ ਦੀ ਪ੍ਰੀਖਿਆ ਦੇ ਉਮੀਦਵਾਰਾਂ ਲਈ ਐਡਵਾਈਜ਼ਰੀ ਜਾਰੀ

–  ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ  :  ਡਾ. ਕਰਮਜੀਤ ਸਿੰਘ

ਪਟਿਆਲਾ, 19 ਮਈ  2022  :  ਉਮੀਦਵਾਰ ਦੇ ਐਡਮਿਟ ਕਾਰਡ ‘ਤੇ ਉਸਦੇ ਪ੍ਰੀਖਿਆ ਕੇਂਦਰ ਵਿੱਚ ਟਾਈਮ ਸਲਾਟ ਅਨੁਸਾਰ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਅਤੇ ਉਮੀਦਵਾਰਾਂ ਦੀ ਸੂਚਨਾ ਲਈ ਟਾਈਮ ਸਲਾਟ ਕਮਿਸ਼ਨ ਦੀ ਵੈੱਬਸਾਈਟ ਤੇ 17 ਮਈ ਨੂੰ ਅੱਪਲੋਡ ਕਰ ਦਿੱਤਾ ਗਿਆ ਸੀ। ਸਕੱਤਰ (ਪ੍ਰੀਖਿਆਵਾਂ) ਨੇ ਦੱਸਿਆ ਕਿ ਪ੍ਰੀਖਿਆ ਦਾ ਸਮਾਂ 12:00 ਵਜੇ ਦੁਪਹਿਰ ਤੋਂ 2:00 ਵਜੇ ਬਾਅਦ ਦੁਪਹਿਰ ਹੈ ਅਤੇ ਉਮੀਦਵਾਰ ਆਪਣੇ ਨਿਰਧਾਰਤ ਪ੍ਰੀਖਿਆ ਸੈਂਟਰ ਵਿਖੇ ਸਮੇਂ ਸਿਰ ਪਹੁੰਚ ਜਾਣ ਕਿਉਂਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਯਾਨੀ ਕਿ ਠੀਕ ਦੁਪਹਿਰ 12:00 ਵਜੇ ਤੋਂ ਬਾਅਦ ਕਿਸੇ ਨੂੰ ਵੀ ਪ੍ਰੀਖਿਆ ਸੈਂਟਰ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ।

ਸਕੱਤਰ (ਪ੍ਰੀਖਿਆਵਾਂ) ਨੇ ਸਬੰਧਤ ਉਮੀਦਵਾਰਾਂ ਨੂੰ ਕਿਹਾ ਕਿ ਪ੍ਰੀਖਿਆ ਵਾਲੇ ਦਿਨ ਸੜਕਾਂ ‘ਤੇ ਟ੍ਰੈਫਿਕ ਜਾਮ ਆਦਿ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਸਬੰਧਤ ਪ੍ਰੀਖਿਆ ਸੈਂਟਰ ਵਿੱਚ ਸਮੇਂ ਸਿਰ ਰਿਪੋਰਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਉਮੀਦਵਾਰ ਨੇ ਦੂਰ-ਦੁਰਾਡੇ ਤੋਂ ਪ੍ਰੀਖਿਆ ਸੈਂਟਰ ਵਿਖੇ ਪਹੁੰਚਣਾ ਹੈ, ਤਾਂ ਇੱਕ ਦਿਨ ਪਹਿਲਾਂ ਸਬੰਧਤ ਥਾਂ ਪਹੁੰਚ ਕੇ ਰੁਕਣ ਦਾ ਵਿਚਾਰ ਕਰ ਸਕਦੇ ਹਨ ਤਾਂ ਕਿ ਉਹ ਸਮੇਂ ਸਿਰ ਆਪਣੇ ਪ੍ਰੀਖਿਆ ਸੈਂਟਰ ਵਿਖੇ ਪਹੁੰਚ ਸਕਣ। ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੰਗੀ ਕਾਰਗੁਜ਼ਾਰੀ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

About The Author

error: Content is protected !!