ਰਿਸ਼ਵਤਖ਼ੋਰੀ ਦੇ ਦੋਸ਼ ਹੇਠ ਡਰੱਗ ਇੰਸਪੈਕਟਰ ਬਬਲੀਨ ਕੌਰ ਗਿ੍ਫ਼ਤਾਰ

ਅੰਮਿ੍ਤਸਰ, 29  ਜੂਨ  2022  :  ਰਿਸ਼ਵਤ ਮੰਗਣ ਦੀ ਇੱਕ ਹੋਰ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਜਿੱਥੋਂ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬਬਲੀਨ ਕੌਰ ਗੁਰਦਾਸਪੁਰ ਤੇ ਪਠਾਨਕੋਟ ਚ ਡਰੱਗ ਇੰਸਪੈਕਟਰ ਵਜੋਂ ਤੈਨਾਤ ਹੈ ਅਤੇ ਬਬਲੀਨ ਕੌਰ ‘ਤੇ ਉੱਥੋਂ ਦੇ ਹੀ ਇੱਕ ਮੈਡੀਕਲ ਸਟੋਰ ਮਾਲਕ ਕੋਲੋਂ ਰਿਸ਼ਵਤ ਮੰਗਣ ਦਾ ਦੋਸ਼ ਹੈ। ਦਸ ਦੇਈਏ ਕਿ ਮਹਿਲਾ ਇੰਸਪੈਕਟਰ ਦੇ ਨਾਲ ਉਸ ਦੇ ਰੈਂਕ 4 ਦੇ ਕਰਮਚਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਗੁਰਦਾਸਪੁਰ ਸ਼ਹਿਰ ਦੇ ਇੱਕ ਕੈਮਿਸਟ ਨੇ ਮੁੱਖ ਮੰਤਰੀ ਮਾਨ ਵੱਲੋਂ ਜਾਰੀ ਵਟਸਐਪ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲੇ ਦੀ ਜਾਂਚ ਸ਼ੁਰੂ ਕਰਨ ‘ਤੇ ਪਤਾ ਲੱਗਾ ਕਿ ਡਰੱਗਜ਼ ਵਿਭਾਗ ‘ਚ ਕੰਮ ਕਰਦਾ ਗ੍ਰੇਡ 4 ਦਾ ਮੁਲਾਜ਼ਮ ਕੈਮਿਸਟ ਦਾ ਲਾਇਸੈਂਸ ਜਾਰੀ ਕਰਨ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

About The Author

error: Content is protected !!