ਨੈਸਨਲ ਅਚੀਵਮੈਂਟ ਸਰਵੇ ਵਿੱਚ ਨੰਬਰ ਇੱਕ ਸਥਾਨ ਪ੍ਰਾਪਤ ਕਰਨਾ ਮੁੱਖ ਟੀਚਾ

0

ਪਠਾਨਕੋਟ, 5 ਅਗਸਤ 2021 :  ਪੀਜੀਆਈ ਇੰਡੈਕਸ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਸੂਬਾ ਬਣਾਉਣ ਤੋਂ ਬਾਅਦ ਸਿੱਖਿਆ ਵਿਭਾਗ ਨਵੰਬਰ ਮਹੀਨੇ ਵਿੱਚ ਹੋਣ ਵਾਲੇ ਨੈਸਨਲ ਅਚੀਵਮੈਂਟ ਸਰਵੇ ਵਿੱਚ ਵੀ ਅੱਵਲ ਰਹਿਣ ਲਈ ਪੂਰੀ ਤਨਦੇਹੀ ਅਤੇ ਜੋਰਸੋਰ ਨਾਲ ਤਿਆਰੀਆਂ ਕਰ ਰਿਹਾ ਹੈ। ਜਿਲ੍ਹਾ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਉਪਰਲੇ ਪੱਧਰ ਤੋਂ ਲੈਕੇ ਹੇਠਲੇ ਪੱਧਰ ਤੱਕ ਅਧਿਆਪਕ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਅਤੇ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਨੈਸਨਲ ਅਚੀਵਮੈਂਟ ਸਰਵੇ ਸਬੰਧੀ ਹੀ ਅੱਜ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਬੀਪੀਈਓ, ਸੀਐਚਟੀ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ ਨਾਲ ਯੋਜਨਾਬੰਦੀ ਕਰਨ ਲਈ ਮੀਟਿੰਗ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੇੰ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸਨ ਕੁਮਾਰ ਦੀ ਅਗਵਾਈ ਹੇਠ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸਨਲ ਅਚੀਵਮੈਂਟ ਸਰਵੇ (ਨੈਸ) ਲਈ ਸਕੂਲਾਂ ਨਾਲ ਜੁੜੇ ਹਰੇਕ ਸ਼ਖਸ਼ ਨੂੰ ਜਾਗਰੂਕ ਕਰਨ ਦੀ ਮੁਹਿੰਮ ਸਿਖਰਾਂ ‘ਤੇ ਪਹੁੰਚਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੈਸਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਜਾਗਰੂਕ ਕਰਨਾ ਜਰੂਰੀ ਹੈ। ਵਿਦਿਆਰਥੀਆਂ ਦੀ ਬਿਹਤਰੀਨ ਪੜ੍ਹਾਈ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ ਨਾਲ ਮਾਪਿਆਂ ਦਾ ਸਹਿਯੋਗ ਬੇਹੱਦ ਜਰੂਰੀ ਹੁੰਦਾ ਹੈ। ਇਸ ਲਈ ਸਮੂਹ ਅਧਿਆਪਕ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਵੀ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਜਾਗਰੂਕ ਕਰਨ।

ਡਿਪਟੀ ਡੀਈਓ ਰਮੇਸ ਲਾਲ ਠਾਕੁਰ ਨੇ ਆਪਣੇ ਸੰਬੋਧਨ ਵਿੱਚ ਸਮੂਹ ਬੀਪੀਈਓ, ਸੀਐਚਟੀ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਹਨਾਂ ਨੂੰ ਨੈਸਨਲ ਅਚੀਵਮੈਂਟ ਸਰਵੇ 2021 ਵਿੱਚ ਜ਼ਿਲ੍ਹਾ ਪਠਾਨਕੋਟ ਦੀ ਬਿਹਤਰੀਨ ਕਾਰਗੁਜਾਰੀ ਵਿਖਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਅਧਿਆਪਕਾਂ ਅਤੇ ਅਧਿਕਾਰੀਆਂ ਦੇ ਟ੍ਰੇਨਿੰਗ ਕੈਂਪ ਲਗਾ ਕੇ ਉਨ੍ਹਾਂ ਨੂੰ ਵਿਭਾਗ ਵੱਲੋਂ ਭੇਜੇ ਗਏ ਏਜੰਡੇ ਅਨੁਸਾਰ ਨੈਸਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਇਸ ਜਾਗਰੂਕਤਾ ਨੂੰ ਬੱਚਿਆਂ ਦੇ ਪੱਧਰ ਤੱਕ ਪਹੁੰਚਾਉਣ ਦੀ ਲੋੜ ਹੈ।

ਇਸ ਮੌਕੇ ਤੇ ਬੀਪੀਈਓ ਕੁਲਦੀਪ ਸਿੰਘ, ਬੀਪੀਈਓ ਰਾਕੇਸ ਠਾਕੁਰ, ਬੀਪੀਈਓ ਰਿਸਮਾਂ ਦੇਵੀ, ਬੀਪੀਈਓ ਨਰੇਸ ਪਨਿਆੜ, ਬੀਪੀਈਓ ਪੰਕਜ ਅਰੋੜਾ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜੇਸ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਮੂਹ ਸੀਐਚਟੀ ਅਤੇ ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਹਾਜਰ ਸੀ।

About The Author

Leave a Reply

Your email address will not be published. Required fields are marked *

error: Content is protected !!