ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ
ਚੰਡੀਗੜ, 10 ਅਕਤੂਬਰ 2022 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ।
ਅੱਜ ਏਥੇ ਆਪਣੇ ਸੰਦੇਸ਼ ਵਿੱਚ ਸ੍ਰੀ ਸੰਧਵਾਂ ਨੇ ਕਿਹਾ ਕਿ ਚੌਥੇ ਗੁਰੂ ਸ੍ਰੀ ਰਾਮ ਦਾਸ ਜੀ ਨੇ ਪਵਿੱਤਰ ਸ਼ਹਿਰ ਅੰਮਿ੍ਰਤਸਰ ਦੀ ਬੁਨਿਆਦ ਰੱਖੀ ਜਿੱਥੇ ਵੱਡੀ ਗਿਣਤੀ ਸੰਗਤ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਦੀ ਹੈ। ਸ੍ਰੀ ਗੁਰੂ ਰਾਮ ਦਾਸ ਨੇ 638 ਸ਼ਬਦਾਂ ਦੀ ਰਚਨਾ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਉਨਾਂ ਦੀ ਬਾਣੀ ’ਚ ਬਿਨਾਂ ਕਿਸੇ ਲਿੰਗ, ਜਾਤ, ਰੰਗ ਅਤੇ ਨਸਲ ਭੇਦਭਾਵ ਦੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੱਤਾ ਹੈ। ਉਨਾਂ ਸਾਦਾ ਜੀਵਨ, ਉਚ ਕਦਰਾਂ-ਕੀਮਤਾਂ ਅਤੇ ਉੱਚੀ ਸੋਚ ਅਪਨਾਉਣ’ਤੇ ਜ਼ੋਰ ਦਿੱਤਾ।
ਸ੍ਰੀ ਸੰਧਵਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੀ ਬਾਣੀ ’ਤੇ ਚੱਲਣ ਅਤੇ ਆਪਸੀ ਪ੍ਰੇਮ-ਪਿਆਰ, ਸਦਭਾਵਨਾ ਅਤੇ ਭਾਈਚਾਰੇ ਨਾਲ ਜੀਵਨ ਜਿਊਣ ਦੀ ਅਪੀਲ ਕੀਤੀ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਿਸ਼ਨ ਸਿੰਘ ਰੋੜੀ ਨੇ ਵੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਗੁਰੂ ਸਾਹਿਬ ਦੀਆਂ ਸਿਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ।