ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਹੁਸ਼ਿਆਰਪੁਰ, 14 ਨਵੰਬਰ 2022 : ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ: ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪਿੰਡ ਦੇਪੁਰ ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸ਼੍ਰੀ ਕੁਲਭੂਸ਼ਨ ਗਿਲਹੋਤਰਾ (ਰਿਟਾ:) ਡਿਪਟੀ ਡਾਇਰੈਕਟਰ ਪਸ਼ੂ ਪਾਲਣ ਹੁਸ਼ਿਆਰਪੁਰ ਨੇ ਪਸ਼ੂਆਂ ਦੀਆਂ ਬਿਮਾਰੀਆਂ, ਨਸਲਾਂ, ਨਸਲ ਸੁਧਾਰ, ਡੇਅਰੀ ਧੰਦੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਹਰਸ਼ਰਨ ਸਿੰਘ ਸੇਵਾ ਮੁਕਤ ਡਿਪਟੀ ਡਾਇਰੈਕਟਰ ਡੇਅਰੀ ਨੇ ਪਸ਼ੂ ਖੁਰਾਕ ਦੀ ਬਣਤਰ ਅਤੇ ਮਹਾਨਤਾ ਬਾਰੇ ਦੱਸਿਆ।
ਇਸ ਕੈਂਪ ਵਿਚ ਸ਼੍ਰੀ ਹਰਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਵਿਭਾਗੀ ਸਕੀਮਾਂ ਬਾਰੇ ਦੱਸਿਆ। ਇਸ ਕੈਂਪ ਦਾ ਸੁਚੱਜਾ ਪ੍ਰਬੰਧ ਸ਼੍ਰੀ ਮਿੰਟੂ ਜੂਨੀਅਰ ਸਹਾਇਕ ਵਲੋਂ ਕੀਤਾ ਗਿਆ। ਇਸ ਕੈਂਪ ਵਿਚ ਵੈਟਨਰੀ ਡਾਕਟਰ ਤਲਵਾੜਾ ਸ਼੍ਰੀ ਅਭਿਮੰਨਿਊ ਪਰਮਾਰ ਨੇ ਸਰਕਾਰ ਵਲੋਂ ਪਸ਼ੂ ਪਾਲਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਦੱਸਿਆ। ਇਸ ਕੈਂਪ ਵਿਚ ਸ਼੍ਰੀ ਗੁਰਵਿੰਦਰ ਸਿੰਘ ਡੇਅਰੀ ਫੀਲਡ ਸਹਾਇਕ ਨੇ ਹਿੱਸਾ ਲਿਆ। ਅੰਤ ਸ਼੍ਰੀ ਹਰਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਆਏ ਹੋਏ ਅਧਿਕਾਰੀਆਂ ਦਾ ਧੰਨਵਾਦ ਕੀਤਾ।
