ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਉੱਦਮੀਆਂ ਦਾ ਸਨਮਾਨ

0

–   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ “ਦਿ ਕਰੀਅਰਜ਼ ਆਫ ਪੰਜਾਬ” ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਚੰਡੀਗੜ੍ਹ,  20 ਦਸੰਬਰ  2022  :   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਦਮੀਆਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ ਹੈ। ਉਹ ਅੱਜ ਇਥੇ ਇਕ ਹੋਟਲ ਵਿੱਚ “ਦਿ ਕਰੀਅਰਜ਼ ਆਫ ਪੰਜਾਬ, ਸ਼ੇਪਿੰਗ ਫਿਊਚਰ 2022” ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਪੈਦਾ ਹੋਏ ਪੰਜਾਬੀ ਹੀ ਸੂਬੇ ਦੀ ਤਰੱਕੀ ਬਾਰੇ ਸੋਚ ਸਕਦੇ ਹਨ। ਪੰਜਾਬ ਦੇ ਨੌਜਵਾਨ ਉਦਮੀਆਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਨੌਜਵਾਨ ਬਾਹਰਲੇ ਦੇਸ਼ਾਂ ਵਿੱਚ ਜਾ ਕੇ ਰੁਜ਼ਗਾਰ ਪ੍ਰਾਪਤ ਕਰਨਾ ਚਾਹੁੰਦਾ ਹੈ, ਇਹੋ ਜਿਹੇ ਹਾਲਾਤਾਂ ਵਿੱਚ ਤੁਸੀਂ ਪੰਜਾਬ ਵਿੱਚ ਰਹਿ ਕੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੇ ਹੋ, ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਔਰਤਾਂ ਦੇ ਸਮਾਜ ਵਿੱਚ ਪਾਏ ਯੋਗਦਾਨ ਅਨੁਸਾਰ ਉਸ ਦੀ ਇੱਜਤ ਬਰਕਰਾਰ ਰਹਿਣੀ ਚਾਹੀਦੀ ਹੈ, ਕਿਸੇ ਔਰਤ ਨੂੰ ਉਸ ਦੇ ਪਹਿਰਾਵੇ ਤੋ ਨਹੀ ਪਹਿਚਾਨਣਾ ਚਾਹੀਦਾ। ਮੌਜੂਦਾ ਸਮੇਂ ਵਿੱਚ ਵੱਖ ਵੱਖ ਖੇਤਰਾਂ ਵਿਚ ਸਫਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀਂ ਰਿਹਾ ਬਲਕਿ ਮਹਿਲਾਵਾਂ ਹਰ ਖੇਤਰ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ । ਅੱਜ ਦਾ ਯੁੱਗ ਔਰਤਾਂ ਲਈ ਚਹੁੰ ਪੱਖੀ ਵਿਕਾਸ ਕਰਨ ਦਾ ਮੌਕਾ ਹੈ।

ਇਸ ਮੌਕੇ ਪ੍ਰੋਗਰਾਮ ਦੇ ਅੰਤ ਵਿਚ ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਉੱਚ ਮੁਕਾਮ ਪ੍ਰਾਪਤ ਕਰਨ ਵਾਲੇ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਲੁਧਿਆਣਾ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਸ੍ਰੀ ਤਰਸੇਮ ਸਿੰਘ ਭਿੰਡਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed