ਸੀ-ਡੈਕ ਈ-ਸੰਜੀਵਨੀ ਓ.ਪੀ.ਡੀ. ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦਾ ਲੋਕ ਲੈ ਰਹੇ ਨੇ ਲਾਭ : ਸਿਵਲ ਸਰਜਨ

0

ਲੁਧਿਆਣਾ, 12 ਅਗਸਤ 2021 :  ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਵਿਚ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, ”ਈ-ਸੰਜੀਵਨੀ – ਆਨਲਾਈਨ ਓ.ਪੀ.ਡੀ.” (ਡਾਕਟਰ ਤੋਂ ਮਰੀਜ਼ ਤੱਕ) ਦਾ ਲੋਕਾਂ ਵਲੋਂ ਵੱਡੇ ਪੱਧਰ ‘ਤੇ ਲਾਭ ਲਿਆ ਜਾ ਰਿਹਾ ਹੈ ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਪਹੁੰਚਾਉਣ ਲਈ ਹੈ।  ਆਮ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ. ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟ ਫਾਰਮ ਪ੍ਰਦਾਨ ਕਰਦਾ ਹੈ।

ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ  ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੈਡੀਸਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਗਿਆ ਹੈ। ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਹ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਕੁਝ ਹੱਦ ਤਕ ਹੱਲ ਕਰਨ ਵਿਚ ਸਹਾਈ ਹੋ ਰਹੀ ਹੈ ।

ਈ-ਸੰਜੀਵਨੀ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿਚਕਾਰ ਮੌਜੂਦ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਣਾਉਣਾ ਹੈ। ਉਨ੍ਹਾਂ ਅੱਗੇ ਈ-ਸੰਜੀਵਨੀ ਓ.ਪੀ.ਡੀ. ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਉੱਤੇ ਚਾਨਣਾ ਪਾਇਆ ਜਿਸ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕ੍ਰਿਪਸ਼ਨ, ਐਸ.ਐਮ.ਐਸ. ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਐਪਲੀਕੇਸ਼ਨ ਵਿੱਚ ਅਣਚਾਹੇ ਤੱਤਾਂ ਵਿਰੁੱਧ ਸੁਰੱਖਿਆ ਦੀ ਇੱਕ ਉੱਚ ਡਿਗਰੀ ਹੈ। ਜ਼ਿਲ੍ਹਾ ਪੱਧਰ ‘ਤੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਜਿਲ੍ਹਾ ਪ੍ਰਸ਼ਾਸਨ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਨੇ ਜ਼ਿਲੇ ਦੇ ਡਾਕਟਰਾਂ ਦੀਆਂ ਟੀਮਾਂ ਦੀ ਸਹਾਇਤਾ ਲਈ ਜ਼ਿਲਾ ਤਕਨੀਕੀ ਕੋਆਰਡੀਨੇਟਰ (ਡੀ.ਟੀ.ਸੀ.) ਜਾਂ ਜ਼ਿਲਾ ਈ-ਗਵਰਨੈਂਸ ਕੋਆਰਡੀਨੇਟਰ (ਡੀ.ਈ.ਜੀ.ਸੀ.) ਨਿਯੁਕਤ ਕੀਤੇ ਹਨ।

ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿਚ ਵੀ ਉਪਲੱਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ‘ਤੇ ਅਤੇ ਆਈ.ਓ.ਐਸ. ਲਈ ਐਪਲ ਐਪਸਟੋਰ ਤੇ ਉਪਲਬਧ ਹੈ। ਂਈ-ਸੰਜੀਵਨੀ-ਓਪੀਡੀਂ ਦੇ ਲਾਭ ਲੈਣ ਲਈ ਮਰੀਜ਼/ਵਿਅਕਤੀ ਕੋਲ ਇੱਕ ਕੰਪਿਊਟਰ, ਲੈਪਟਾਪ ਜਾਂ ਟੈਬਲੇਟ (ਟੈਬ) ਦੇ ਨਾਲ ਇੱਕ ਵੱਖਰਾ ਜਾਂ ਇਨਬਿਲਟ ਵੈਬਕੈਮ, ਮਾਈਕ, ਸਪੀਕਰ ਅਤੇ ਇੱਕ 2 ਐਮ.ਬੀ.ਪੀ.ਐਸ. ਜਾਂ ਤੇਜ਼ ਇੰਟਰਨੈਟ ਕਨੈਕਸ਼ਨ  ਹੋਣਾ ਚਾਹੀਦਾ ਹੈ। ਮੁਫਤ ਮੈਡੀਕਲ ਸਲਾਹ ਪ੍ਰਦਾਨ ਕਰਨ ਲਈ, ਸ਼ੁਰੂ ਵਿਚ ਰਾਜ ਸਿਹਤ ਵਿਭਾਗ ਦੇ ਡਾਕਟਰਾਂ ਦੀ ਇਕ ਟੀਮ ਸੋਮਵਾਰ ਤੋਂ ਸ਼ਨੀਵਾਰ (ਸਵੇਰੇ 8 ਵਜੇ ਤੋਂ 2 ਵਜੇ ਤੱਕ) ਉਪਲੱਬਧ ਰਹੇਗੀ ਅਤੇ ਲੋੜ ਪੈਣ ‘ਤੇ ਇਹ ਸਮਰੱਥ ਲੋਕਾਂ ਦੇ ਫੀਡਬੈਕ ਦੇ ਆਧਾਰ ‘ਤੇ ਵਧਾਈ ਵੀ ਜਾ ਸਕਦੀ ਹੈ।

ਇਹ ਸਹੂਲਤ ਉਨਾਂ ਬਿਮਾਰ ਲੋਕਾਂ ਲਈ ਲਾਭਕਾਰੀ ਹੋਵੇਗੀ ਜੋ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲ ਜਾਣ ਤੋਂ ਡਰ ਮਹਿਸੂਸ ਕਰ ਰਹੇ ਹਨ। ਉਹਨਾਂ ਦਸਿਆ ਕਿ ਹਫਤੇ ਵਿਚ 2 ਦਿਨ ਮੰਗਲਵਾਰ (ਔਰਤ ਰੋਗਾਂ ਦੇ ਮਾਹਿਰ) ਅਤੇ ਵੀਰਵਾਰ ਨੂੰ (ਮੈਡੀਸਨ ਅਤੇ ਟੀ.ਬੀ. ਰੋਗਾਂ ਦੇ ਮਾਹਿਰ) ਜਾਣਕਾਰੀ ਦਿੰਦੇ ਹਨ।

About The Author

Leave a Reply

Your email address will not be published. Required fields are marked *

You may have missed