( ! ) Warning: sprintf(): Too few arguments in /home/timespunjab.com/public_html/wp-content/themes/covernews/lib/breadcrumb-trail/inc/breadcrumbs.php on line 253
Call Stack
#TimeMemoryFunctionLocation
10.0001358360{main}( ).../index.php:0
20.0001358720require( '/home/timespunjab.com/public_html/wp-blog-header.php' ).../index.php:17
30.385617647672require_once( '/home/timespunjab.com/public_html/wp-includes/template-loader.php' ).../wp-blog-header.php:19
40.390917714776include( '/home/timespunjab.com/public_html/wp-content/themes/covernews/single.php' ).../template-loader.php:106
50.390917714776get_header( ).../single.php:10
60.399217734584locate_template( ).../general-template.php:48
70.399317734696load_template( ).../template.php:745
80.399417735112require_once( '/home/timespunjab.com/public_html/wp-content/themes/covernews/header.php' ).../template.php:810
90.585020986864do_action( ).../header.php:63
100.585020987240WP_Hook->do_action( ).../plugin.php:517
110.585020987240WP_Hook->apply_filters( ).../class-wp-hook.php:348
120.585020987992covernews_get_breadcrumb( ).../class-wp-hook.php:324
130.585320988112covernews_get_breadcrumb_trail( ).../template-functions.php:277
140.585620989240breadcrumb_trail( ).../template-functions.php:316
150.586520993000Breadcrumb_Trail->trail( ).../breadcrumbs.php:43
160.586920995392sprintf ( ).../breadcrumbs.php:253

09 ਤੋਂ 17 ਸਤੰਬਰ ਦਰਮਿਆਨ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ  ਵੱਧ ਤੋਂ ਵੱਧ ਨੌਜਵਾਨਾਂ ਦੀ ਸਮੂਲੀਅਤ ਯਕੀਨੀ  ਬਣਾਏ ਜਾਵੇ – ਸੁਰਭੀ ਮਲਿਕ  

0
  • ਜ਼ਿਲ੍ਹੇ ਚ 30 ਹਜਾਰ ਨੌਜਵਾਨਾਂ ਨੇ ਰੋਜਗਾਰ ਪੋਰਟਲ ਤੇ ਦਰਜ ਕਰਵਾਇਆ ਆਪਣਾ ਨਾਮ

  • ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਜਗਾਰ ਮੇਲਿਆਂ ਸਬੰਧੀ ਪੰਚਾਇਤਾਂ ਕੌਸਲਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਕੀਤਾ ਜਾਵੇ ਜਾਗਰੂਕ

  • ਰੋਜਗਾਰ ਮੇਲੇ ਲੱਗਣ ਵਾਲੀਆਂ ਥਾਵਾਂ ਤੇ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ

ਫਤਹਿਗੜ੍ਹ ਸਾਹਿਬ, 19 ਅਗਸਤ 2021: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ  ਬੇਰੁਜਗਾਰ ਨੌਜਵਾਨਾ ਨੂੰ ਆਪਣੇ ਆਪ  ਨੂੰ ਰਜਿਸਟਰ ਕਰਨ ਲਈ ਪੀ ਜੀ ਆਰ ਕੇ ਏ ਐਮ ਪੋਰਟਲ  ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਤੇ ਹੁਣ ਤੱਕ ਜ਼ਿਲ੍ਹੇ ਚ 30 ਹਜਾਰ ਨੌਜਵਾਨ ਨੇ ਆਪਣਾ ਨਾਮ ਦਰਜ ਕਰਵਾ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ  ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 09 ਤੋਂ 17 ਸਤੰਬਰ ਦਰਮਿਆਨ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ।

ਉਨ੍ਹਾਂ ਦੱਸਿਆ ਕਿ 09 ਸਤੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, 15 ਸਤੰਬਰ ਨੂੰ  ਰਿਮਟ  ਕਾਲਜ, ਮੰਡੀ ਗੋਬਿੰਦਗੜ੍ਹ, 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਅਤੇ  17 ਸਤੰਬਰ ਨੂੰ ਕੋਰਡੀਆ ਕਾਲਜ, ਸੰਘੋਲ ਵਿਖੇ ਰੋਜਾਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਪ੍ਰਾਇਵੇਟ ਖੇਤਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਸ਼ਾਮਿਲ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਭਰਤੀ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿੱਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਦੱਸਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਪੰਚਾਇਤਾਂ ਰਾਹੀ ਤਾਲਮੇਲ ਕਰਕੇ ਧਾਰਮਿਕ ਸਥਾਨਾਂ ਤੋਂ ਰੋਜਾਗਰ ਮੇਲਿਆਂ ਸਬੰਧੀ ਅਨਾਉਸਮੈਂਟ ਕਰਵਾਈ ਜਾਵੇ, ਅਤੇ ਪੰਚਾਇਤਾਂ ਨੂੰ ਪਿੰਡਾਂ ਦੇ ਗਰੀਬ ਬੇਰੁਜਗਾਰ ਨੌਜਵਾਨਾਂ ਦੀ ਸ਼ਨਾਖਤ ਕਰਕੇ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਊਨ੍ਹਾਂ ਦੀ ਯੋਗਤਾ ਮੁਤਾਬਿਕ ਰੁਜਗਾਰ ਮੁਹੱਈਆਂ ਕਰਵਾਇਆ ਜਾਵੇ। ਉਨ੍ਹਾਂ ਸਮੂਹ ਕਾਰਜਸਾਧਕ ਅਫਸਰਾਂ ਨੂੰ ਕਿਹਾ ਕਿ ਉਹ ਕੌਸ਼ਲਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੇ ਆਪਣੇ ਵਾਰਡ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੇਲਿਆਂ ਸਬੰਧੀ ਜਾਗਰੂਕ ਕਰਨ।
ਉਨ੍ਹਾਂ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਤੇ ਟ੍ਰੇਨਿੰਗ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੂੰ ਹਦਾਇਤ ਕੀਤੀ ਕਿ ਉਹ ਪ੍ਰਮੁੱਖ ਸਥਾਨਾਂ ਤੇ ਹੋਰਡਿੰਜ ਅਤੇ ਪੈਫਲੈਂਟ ਵੰਡ ਕੇ ਰੋਜਗਾਰ ਮੇਲਿਆਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੇਲੇ ਵਾਲੀਆਂ ਥਾਵਾਂ ਤੇ ਸਾਫ ਸਫਾਈ,ਪੀਣ ਯੋਗ ਸਾਫ ਸੁਥਰੇ  ਪਾਣੀ, ਕੰਟੀਨ ਆਦਿ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਵਿੱਚ ਹਾਜ਼ਰ ਹੋ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪ੍ਰਿਤਾ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਡਾ ਸੰਜੀਵ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਨਮਨ ਮੜਕਨ, ਐਸ ਡੀ ਐਮ ਖਮਾਣੋਂ ਸ੍ਰੀਮਤੀ ਦੀਪਜੋਤ ਕੌਰ, ਡੀ ਡੀ ਪੀ ਓ ਨਰਭਿੰਦਰ ਸਿੰਘ ਤੋਂ ਇਲਾਵਾ ਬੀ ਡੀ ਪੀ ਓਜ ਅਤੇ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

About The Author

Leave a Reply

Your email address will not be published. Required fields are marked *

error: Content is protected !!