ਪਸ਼ੂ ਭਲਾਈ ਬੋਰਡ ਦੇ ਨਵਨਿਯੁਕਤ ਮੈਂਬਰ ਨਰਿੰਦਰ ਘਾਗੋਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ
ਹੁਸ਼ਿਆਰਪੁਰ , 11 ਜਨਵਰੀ | ਪਸ਼ੂ ਭਲਾਈ ਬੋਰਡ ਪੰਜਾਬ ਦੇ ਨਵ-ਨਿਯੂਕਤ ਮੈਂਬਰ ਨਰਿੰਦਰ ਘਾਗੋਂ ਦੀ ਅਗਵਾਈ ਵਿਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹਰੂਨ ਰਤਨ, ਸਹਾਇਕ ਡਾਇਰੈਕਟਰ ਮੱਛੀ ਪਾਲਣ ਰਾਜੀਵ ਕੁਮਾਰ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਜਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਟਿੰਗ ਵਿਚ ਉਨ੍ਹਾਂ ਨੇ ਪਸ਼ੂਆਂ ਦੀ ਸੇਵਾ ਲਈ ਆਪਣੀ ਵਚਨਬੱਧਤਾ ਦੁਹਰਾਈ।
ਇਸ ਤੋਂ ਪਹਿਲਾਂ ਪਸ਼ੂ ਭਲਾਈ ਬੋਰਡ ਪੰਜਾਬ ਦੇ ਨਵਨਿਯੁਕਤ ਮੈਂਬਰ ਨਰਿੰਦਰ ਘਾਗੋਂ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫ਼ਤਰ ਅਤੇ ਸਿਵਲ ਪੋਲੀਕਲੀਨਿਕ ਦਾ ਦੌਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਾਰੂਨ ਰਤਨ ਅਤੇ ਇੰਚਾਰਜ ਅਧਿਕਾਰੀ ਵੈਟਨਰੀ ਪਾਲੀਕਲੀਨਿਕ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵੈਟਨਰੀ ਪੋਲੀਕਲੀਨਿਕ ਵਿਚ ਪਸ਼ੂਆਂ ਦੇ ਹੋ ਰਹੇ ਇਲਾਜ ਨੂੰ ਦੇਖ ਕੇ ਤਸੱਲੀ ਪ੍ਰਗਟ ਕੀਤੀ ਅਤੇ ਐਸ.ਪੀ.ਸੀ.ਏ ਤਹਿਤ ਕੀਤੇ ਜਾ ਰਹੇ ਕੰਮਾਂ ਅਤੇ ਇਲਾਜ ਨੂੰ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।