ਪਿੰਡ ਕਾਵਾਂਵਾਲੀ ਤੋਂ ਸਰਪੰਚ ਸਮੇਤ ਪੂਰੀ ਪੰਚਾਇਤ ਅਤੇ 8 ਪਰਿਵਾਰ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਫਾਜ਼ਿਲਕਾ , 14 ਜਨਵਰੀ । ਪਿੰਡ ਕਾਵਾਂਵਾਲੀ ਤੋਂ ਸਰਪੰਚ ਸੀਮਾ ਰਾਣੀ ਪਤਨੀ ਰਮੇਸ਼ ਸਿੰਘ ਆਪਣੀ ਪੂਰੀ ਪੰਚਾਇਤ ਸਮੇਤ 8 ਪਰਿਵਾਰ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ| ਇਨ੍ਹਾਂ ਨੂੰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ |
ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਚੋਣਾਂ ਸਮੇ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰੇ ਕਰਨ ਚ ਕੋਈ ਕਮੀ ਨਹੀਂ ਛੱਡੀ ਜਾ ਰਹੀ| ਉਨ੍ਹਾਂ ਕਿਹਾ ਕਿ 2022 ਵਿਚ ਸਰਕਾਰ ਦੇ ਆਉਣ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ |ਵਿਧਾਇਕ ਸ੍ਰੀ ਸਵਣਾ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਟੀਬਾਜੀ ਤੋਂ ਉਪਰ ਉੱਠ ਕੇ ਲੋਕ ਭਲਾਈ ਕਾਰਜ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ |
ਇਸ ਮੌਕੇ ਸਰਪੰਚ ਗੁਲਸ਼ੇਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪ੍ਰਮਜੀਤ ਸਿੰਘ ਨੂਰਸ਼ਾਹ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ,
ਜਗਰੂਪ ਸਿੰਘ ਬਲਾਕ ਪ੍ਰਧਾਨ, ਜਰਨੈਲ ਸਿੰਘ ਕਾਵਾਂਵਾਲੀ, ਖੁਸ਼ਹਾਲ ਸਿੰਘ ਮੇਂਬਰ ਜਿਲ੍ਹਾ ਪ੍ਰੀਸ਼ਦ ਮੌਜੂਦ ਰਹੇ