ਸਤੰਬਰ-2021 ਵਿਚ ਲਗਾਏ ਜਾਣਗੇ ਮੈਗਾ ਰੋਜਗਾਰ ਮੇਲੇ : ਡਿਪਟੀ ਕਮਿਸ਼ਨਰ
ਪਠਾਨਕੋਟ, 24 ਅਗਸਤ 2021 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ-2021 ਦੋਰਾਨ 7ਵਾਂ ਮੈਗਾ ਰੋਜਗਾਰ ਮੇਲਾ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਗੁਗਲ ਮੀਟਿੰਗ ਦੋਰਾਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਮੈਗਾ ਰੋਜ਼ਗਾਰ ਮੇਲੇ ਮਿਤੀ 09-09-2021 ਤੋਂ ਲੈ ਕੇ 17-09-2021 ਦੇ ਵਿੱਚ ਘੱਟੋ-ਘੱਟ ਤਿੰਨ ਮੇਲੇ ਜਿਲ੍ਹਾ ਪਠਾਨਕੋਟ ਵਿਚ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਮੈਗਾ ਮੇਲਿਆਂ ਦੇ ਪ੍ਰੰਬਧ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਇਸ ਮੀਟਿੰਗ ਵਿਚ ਜਿਲ੍ਹੇ ਦੇ ਕਾਲਜਾਂ ਦੇ ਪਿ੍ਰੰਸੀਪਲਾਂ ਨਾਲ ਵੀ ਸਲਾਹ ਮਸਵਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਇਹ 7ਵਾਂ ਮੈਗਾ ਰੋਜ਼ਗਾਰ ਮੇਲੇ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਨਾਲ ਤਾਲਮੇਲ ਸਥਾਪਿਤ ਕਰਕੇ ਮੈਗਾ ਮੇਲੇ ਨੂੰ ਸਫਲ ਬਣਾਉਣ ਲਈ ਉਨਾਂ ਦੀ ਸਹਾਇਤਾ ਕੀਤੀ ਜਾਵੇ।
ਉਨ੍ਹਾਂ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਪਣੇ ਅਪਣੇ ਵਿਭਾਗ ਰਾਹੀਂ ਪੰਜਾਬ ਸਰਕਾਰ ਦੇ ਬਣੇ ਪੋਰਟਲ www.pgrkam.com ਤੇ ਵੱਧ ਤੋਂ ਵੱਧ ਜਾਬਸੀਕਰ ਰਜਿਸਟਰਡ ਕਰਾਏ ਜਾਣ ਤਾਂ ਜੋ ਵੱਧ ਤੋਂ ਵੱਧ ਬੇਰੋਜਗਾਰ ਇਨ੍ਹਾ ਮੈਗਾ ਮੇਲਿਆਂ ਦਾ ਲਾਭ ਉਠਾ ਸਕਣ ਕਿਉਂਕਿ ਹਰ ਤਰ੍ਹਾ ਦੀ ਜਾਬ ਪ੍ਰੋਫਾਈਲ ਪੋਰਟਲ ਤੇ ਅਪਲੋਡ ਕੀਤੀ ਜਾਣੀ ਹੈ ।